PM ਮੋਦੀ UAE ਤੇ ਫਰਾਂਸ ਦੇ ਦੌਰੇ ਦੀ ਸਮਾਪਤੀ ਤੋਂ ਬਾਅਦ ਪਹੁੰਚੇ ਦਿੱਲੀ

 PM ਮੋਦੀ UAE ਤੇ ਫਰਾਂਸ ਦੇ ਦੌਰੇ ਦੀ ਸਮਾਪਤੀ ਤੋਂ ਬਾਅਦ ਪਹੁੰਚੇ ਦਿੱਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਸੰਯੁਕਤ ਅਰਬ ਅਮੀਰਾਤ (UAE) ਦੀ ਆਪਣੀ ਯਾਤਰਾ ਖ਼ਤਮ ਕਰਨ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ। ਪੀਐੱਮ ਮੋਦੀ ਅਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਵਿਚਾਲੇ ਵਫ਼ਦ ਪੱਧਰੀ ਗੱਲਬਾਤ ਅਤੇ ਮੀਟਿੰਗ ਹੋਈ। ਇਸ ਦੌਰਾਨ ਵਪਾਰ ਅਤੇ ਨਿਵੇਸ਼, ਫਿਨਟੇਕ, ਊਰਜਾ, ਵਾਤਾਵਰਣ ਸਬੰਧੀ ਕਾਰਵਾਈ, ਉੱਚ ਸਿੱਖਿਆ ਅਤੇ ਲੋਕਾਂ ਤੋਂ ਲੋਕਾਂ ਦੇ ਸੰਪਰਕਾਂ ਸਮੇਤ ਵਿਆਪਕ ਦੁਵੱਲੇ ਸਹਿਯੋਗ ਦੇ ਖੇਤਰਾਂ 'ਤੇ ਚਰਚਾ ਕੀਤੀ ਗਈ।

               Image

ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮਝੌਤੇ ਨੂੰ ਦੋਹਾਂ ਦੇਸ਼ਾਂ ਵਿਚਾਲੇ ਆਰਥਿਕ ਤੇ ਸਿੱਖਿਆ ਦੇ ਖੇਤਰ 'ਚ ਸਹਿਯੋਗ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ 'ਚ ਇਕ ਮਹੱਤਵਪੂਰਨ ਕਦਮ ਦੱਸਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅਬੂ ਧਾਬੀ 'ਚ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਸੰਯੁਕਤ ਅਰਬ ਅਮੀਰਾਤ 'ਚ ਹੋਣ ਵਾਲੇ ਸੀਓਪੀ-28 ਸਿਖਰ ਸੰਮੇਲਨ ਲਈ ਰਾਸ਼ਟਰਪਤੀ ਨਾਹਯਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਦਿੱਤੇ ਸੱਦੇ ਲਈ ਧੰਨਵਾਦ ਪ੍ਰਗਟਾਇਆ। ਪੀਐੱਮ ਮੋਦੀ ਸ਼ਨੀਵਾਰ ਨੂੰ ਹੀ ਫਰਾਂਸ ਤੋਂ ਸਿੱਧੇ ਯੂਏਈ ਲਈ ਰਵਾਨਾ ਹੋ ਗਏ ਸਨ।