ਸ਼ਾਹਬਾਜ਼ ਸ਼ਰੀਫ਼ ਨੂੰ PM ਮੋਦੀ ਨੇ ਦਿੱਤੀ ਪਾਕਿ PM ਬਣਨ ਦੀ ਵਧਾਈ

 ਸ਼ਾਹਬਾਜ਼ ਸ਼ਰੀਫ਼ ਨੂੰ PM ਮੋਦੀ ਨੇ ਦਿੱਤੀ ਪਾਕਿ PM ਬਣਨ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਕ ਵਾਰ ਫਿਰ ਭਾਰਤ ਵੱਲੋਂ ਦੋਸਤੀ ਦਾ ਹੱਥ ਵਧਾਇਆ ਹੈ ਅਤੇ ਐਕਸ 'ਤੇ ਸ਼ਾਹਬਾਜ਼ ਸ਼ਰੀਫ਼ ਨੂੰ ਵਧਾਈ ਸੰਦੇਸ਼ ਭੇਜਿਆ। ਪੀਐਮ ਮੋਦੀ ਨੇ ਲਿਖਿਆ, "ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਸ਼ਾਹਬਾਜ਼ ਸ਼ਰੀਫ਼ ਨੂੰ ਵਧਾਈ।" 

ਜ਼ਿਕਰਯੋਗ ਹੈ ਕਿ ਸ਼ਾਹਬਾਜ਼ ਸ਼ਰੀਫ਼ ਨੇ ਸੋਮਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਉਹ 2022 ਤੋਂ ਬਾਅਦ ਦੂਜੀ ਵਾਰ ਦੇਸ਼ ਦੀ ਵਾਗਡੋਰ ਸੰਭਾਲਣਗੇ। ਸ਼ਾਹਬਾਜ਼ ਨੇ ਅਜਿਹੇ ਸਮੇਂ 'ਚ ਦੂਜੀ ਵਾਰ ਪਾਕਿਸਤਾਨ ਦੀ ਵਾਗਡੋਰ ਸੰਭਾਲੀ ਹੈ, ਜਦੋਂ ਦੇਸ਼ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਰਾਸ਼ਟਰਪਤੀ ਆਰਿਫ਼ ਅਲਵੀ ਨੇ ਰਾਸ਼ਟਰਪਤੀ ਭਵਨ 'ਏਵਾਨ-ਏ-ਸਦਰ' 'ਚ ਆਯੋਜਿਤ ਇਕ ਸਮਾਰੋਹ 'ਚ 72 ਸਾਲਾ ਸ਼ਾਹਬਾਜ਼ ਨੂੰ ਅਹੁਦੇ ਦੀ ਸਹੁੰ ਚੁਕਾਈ।