- Updated: September 04, 2024 03:38 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ 'ਸ੍ਰੀ ਗੁਰੂ ਗ੍ਰੰਥ ਸਾਹਿਬ' ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਧਰਮ ਗ੍ਰੰਥ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਦੂਜਿਆਂ ਦੀ ਸੇਵਾ ਅਤੇ ਦੇਖਭਾਲ ਕਰਨ ਲਈ ਪ੍ਰੇਰਿਤ ਕਰਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਪਵਿੱਤਰ ਧਰਮ ਗ੍ਰੰਥ ਹੈ।
ਪੀ.ਐੱਮ. ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਸ੍ਰੀ ਗੁਰੂ ਗ੍ਰੰਥ ਸਾਹਿਬ ਦੁਨੀਆ ਭਰ 'ਚ ਲੱਖਾਂ ਲੋਕਾਂ ਨੂੰ ਪ੍ਰੇਰਨਾ ਦਿੰਦਾ ਹੈ ਅਤੇ ਲੋਕਾਂ ਨੂੰ ਦੂਜਿਆਂ ਦੀ ਸੇਵਾ ਅਤੇ ਦੇਖਭਾਲ ਕਰਨ ਲਈ ਪ੍ਰੇਰਿਤ ਕਰਦਾ ਹੈ।'' ਉਨ੍ਹਾਂ ਕਿਹਾ,''ਇਹ ਸਾਨੂੰ ਆਪਣੇ ਸਮਾਜ 'ਚ ਭਾਈਚਾਰੇ ਅਤੇ ਸਦਭਾਵਨਾ ਦੇ ਬੰਧਨ ਨੂੰ ਅੱਗੇ ਵਧਾਉਣਾ ਵੀ ਸਿਖਾਉਂਦਾ ਹੈ। ਇਸ ਦੀ ਸਿੱਖਿਆ ਸਾਡੇ ਗ੍ਰਹਿ ਨੂੰ ਬਿਹਤਰ ਬਣਾਉਣ ਦੀਆਂ ਸਾਡੀਆਂ ਕੋਸ਼ਿਸ਼ਾਂ 'ਚ ਸਾਡਾ ਮਾਰਗਦਰਸ਼ਨ ਕਰਦੀ ਰਹੇ।''