- Updated: June 20, 2023 10:02 AM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਮੇਂ ਜੀਵਨ ਦੀ ਕਾਮਨਾ ਕੀਤੀ। ਮੋਦੀ ਨੇ ਕਿਹਾ,''ਰਾਸ਼ਟਰਪਤੀ ਜੀ ਨੂੰ ਜਨਮ ਦਿਨ ਦੀ ਵਧਾਈ। ਰਾਸ਼ਟਰ ਦੀ ਤਰੱਕੀ ਨੂੰ ਅੱਗੇ ਵਧਾਉਣ ਦੀਆਂ ਉਨ੍ਹਾਂ ਦੀ ਕੋਸ਼ਿਸ਼ਾਂ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਜਾਂਦੀ ਹੈ। ਉਨ੍ਹਾਂ ਦਾ ਸਮਰਪਣ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਮੇਂ ਜੀਵਨ ਦੀ ਕਾਮਨਾ ਕਰਦਾ ਹਾਂ।''

ਮੁਰਮੂ ਦਾ ਜਨਮ 20 ਜੂਨ 1958 ਨੂੰ ਓਡੀਸ਼ਾ ਦੇ ਮਊਰਭੰਜ ਜ਼ਿਲ੍ਹੇ ਦੇ ਉਪਰਬੇੜਾ ਪਿੰਡ 'ਚ ਇਕ ਸੰਥਾਲੀ ਆਦਿਵਾਸੀ ਪਰਿਵਾਰ 'ਚ ਹੋਇਆ ਸੀ। ਉਨ੍ਹਾਂ ਨੇ ਪਿਛਲੇ ਸਾਲ 25 ਜੁਲਾਈ ਨੂੰ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਪਹਿਲਾਂ ਉਹ ਝਾਰਖੰਡ ਦੀ ਰਾਜਪਾਲ ਰਹੀ।