- Updated: January 06, 2025 11:44 AM
ਗੁਰੂ ਗੋਬਿੰਦ ਸਿੰਘ ਜੋ ਸਿੱਖਾਂ ਦੇ ਦਸਵੇਂ ਗੁਰੂ ਸੀ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਪੰਜਾਬ ਹੀ ਨਹੀਂ ਪੂਰੇ ਵਿਸ਼ਵ ’ਚ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੇ ਪ੍ਰਕਾਸ਼ ਪੁਰਬ ’ਤੇ ਕਈ ਦਿਗਜ ਹਸਤੀਆਂ ਤੇ ਮਹਾਨ ਸ਼ਖ਼ਸੀਅਤਾਂ ਉਨ੍ਹਾਂ ਨੂੰ ਨਮਨ ਕਰਦੀਆਂ ਹਨ।
ਇਸ ਤਹਿਤ ਅੱਜ ਸਵੇਰੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ 'ਤੇ ਉਨ੍ਹਾਂ ਨੂੰ ਸ਼ਰਧ ਭੇਟ ਕੀਤੀ ਹੈ। ਮੋਦੀ ਨੇ ਸੋਸ਼ਲ ਮੀਡੀਆ ਮੰਚ ਐਕਸ 'ਤੇ ਇਕ ਪੋਸਟ ਰਾਹੀਂ ਕਿਹਾ, ‘ਮੈਂ ਸ਼੍ਰੀ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ 'ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ।’
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ 'ਤੇ ਸੋਮਵਾਰ ਨੂੰ ਉਨ੍ਹਾਂ ਨੂੰ ਨਮਨ ਕੀਤਾ ਹੈ। ਮੋਦੀ ਨੇ ਸੋਸ਼ਲ ਮੀਡੀਆ ਮੰਚ ਐਕਸ 'ਤੇ ਇਕ ਪੋਸਟ 'ਚ ਕਿਹਾ, ''ਮੈਂ ਸ੍ਰੀ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ 'ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਸਾਨੂੰ ਇਕ ਅਜਿਹਾ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੇ ਹਨ ਜੋ ਤਰੱਕੀਸ਼ੀਲ, ਆਤਮ ਨਿਰਭਰ ਤੇ ਦਿਆਲੂ ਹੋਵੇ। ਗੁਰੂ ਗੋਬਿੰਦ ਸਿੰਘ ਦਾ ਜਨਮ ਅੱਜ ਦੇ ਹੀ ਦਿਨ ਪਟਨਾ ਵਿਚ ਹੋਇਆ ਸੀ। ਉਨ੍ਹਾਂ ਦੇ ਪ੍ਰਕਾਸ਼ ਉਤਸਵ ਨੂੰ ਪ੍ਰਕਾਸ਼ ਪੁਰਬ ਦੇ ਰੂਪ ਮਨਾਇਆ ਜਾਂਦਾ ਹੈ।