ਰੂਸੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਾਲ PM ਮੋਦੀ ਨੇ ਕੀਤੀ ਮੁਲਾਕਾਤ

ਰੂਸੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਾਲ PM ਮੋਦੀ ਨੇ ਕੀਤੀ ਮੁਲਾਕਾਤ

ਰੂਸੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਾਤਰੁਸ਼ੇਵ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਦੁਵੱਲੇ ਸਹਿਯੋਗ ਦੇ ਮੁੱਦਿਆਂ ਦੇ ਨਾਲ-ਨਾਲ ਆਪਸੀ ਹਿੱਤ ਦੇ ਕੌਮਾਂਤਰੀ ਮੁੱਦਿਆਂ 'ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ।

ਬਿਆਨ ਵਿਚ ਕਿਹਾ ਹੈ, "ਰੂਸੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਾਤਰੁਸ਼ੇਵ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਦੁਵੱਲੇ ਸਹਿਯੋਗ ਦੇ ਮੁੱਦਿਆਂ ਦੇ ਨਾਲ-ਨਾਲ ਆਪਸੀ ਹਿੱਤ ਦੇ ਕੌਮਾਂਤਰੀ ਮੁੱਦਿਆਂ 'ਤੇ ਵੀ ਚਰਚਾ ਕੀਤੀ।"