- Updated: November 24, 2026 01:43 PM
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਦਾ ਐਲਾਨ ਹੋ ਗਿਆ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਰੈਲੀ ਦੀ ਤਾਰੀਖ਼ ਦਾ ਵੀ ਐਲਾਨ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸੰਬੋਧਨ ਕਰਦਿਆਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ 8 ਦਸੰਬਰ ਨੂੰ ਸਵ. ਪ੍ਰਕਾਸ਼ ਸਿੰਘ ਬਾਦਲ ਜੀ ਦੇ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਗਾ ਵਿਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਮੂਲੀਅਤ ਕਰਨਗੇ।