ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ''ਤੇ PM ਮੋਦੀ ਨੇ ਪਹਿਲਾ ਬਿਆਨ ਦਿੱਤਾ ਤੇ ਕਿਹਾ ,"ਸਬੂਤਾਂ ਨੂੰ ਦੇਖਾਂਗੇ''

ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ''ਤੇ PM ਮੋਦੀ ਨੇ ਪਹਿਲਾ ਬਿਆਨ ਦਿੱਤਾ ਤੇ ਕਿਹਾ ,

ਅਮਰੀਕਾ ਵੱਲੋਂ ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਲਗਾਏ ਗਏ ਗੰਭੀਰ ਦੋਸ਼ਾਂ 'ਤੇ ਪਹਿਲੀ ਵਾਰ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਤੀਕਿਰਿਆ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਜੇਕਰ ਕੋਈ ਦੇਸ਼ ਸਾਨੂੰ ਕੋਈ ਜਾਣਕਾਰੀ ਦਿੰਦਾ ਹੈ ਤਾਂ ਅਸੀਂ ਜ਼ਰੂਰ ਇਸ ਦੀ ਜਾਂਚ ਕਰਾਂਗੇ। ਜੇਕਰ ਸਾਡੇ ਕਿਸੇ ਨਾਗਰਿਕ ਨੇ ਕੁਝ ਸਹੀ ਜਾਂ ਗਲਤ ਕੀਤਾ ਹੈ ਤਾਂ ਅਸੀਂ ਇਸ ਦੀ ਜਾਂਚ ਕਰਨ ਲਈ ਤਿਆਰ ਹਾਂ। ਸਾਡੀ ਵਚਨਬੱਧਤਾ ਕਾਨੂੰਨ ਦੇ ਰਾਜ ਲਈ ਹੈ। ਅਮਰੀਕਾ ਨੇ ਹਾਲ ਹੀ ਵਿੱਚ ਨਿਖਿਲ ਗੁਪਤਾ 'ਤੇ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਹੈ। ਬ੍ਰਿਟਿਸ਼ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੂੰ ਦਿੱਤੇ ਇਕ ਵਿਸ਼ੇਸ਼ ਇੰਟਰਵਿਊ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਕਿਹਾ ਕਿ ਵਿਦੇਸ਼ਾਂ ਵਿਚ ਲੁਕੇ ਕੁਝ ਕੱਟੜਪੰਥੀ ਸਮੂਹ ਪ੍ਰਗਟਾਵੇ ਦੀ ਆਜ਼ਾਦੀ ਦੀ ਆੜ ਵਿਚ ਡਰਾਉਣ ਅਤੇ ਹਿੰਸਾ ਭੜਕਾਉਣ ਵਿਚ ਲੱਗੇ ਹੋਏ ਹਨ।

ਹਾਲ ਹੀ ਵਿੱਚ ਅਮਰੀਕੀ ਨਿਆਂ ਵਿਭਾਗ ਨੇ ਕਿਹਾ ਸੀ ਕਿ ਇੱਕ 52 ਸਾਲਾ ਭਾਰਤੀ ਨਾਗਰਿਕ ਜੋ ਭਾਰਤ ਸਰਕਾਰ ਦਾ ਵੀ ਕਰਮਚਾਰੀ ਹੈ। ਉਸ ਨੇ ਨਿਊਯਾਰਕ ਸਿਟੀ ਨਿਵਾਸੀ (ਪੰਨੂ) ਦੇ ਕਤਲ ਦੀ ਸਾਜ਼ਿਸ਼ ਰਚੀ ਸੀ ਜੋ ਉੱਤਰੀ ਭਾਰਤ ਵਿੱਚ ਵੱਖਰੇ ਸਿੱਖ ਰਾਸ਼ਟਰ ਦੀ ਵਕਾਲਤ ਕਰ ਰਿਹਾ ਸੀ। ਪੀਐਮ ਮੋਦੀ ਨੇ ਅੱਗੇ ਕਿਹਾ ਕਿ ਮੈਂ ਕੁਝ ਘਟਨਾਵਾਂ ਨੂੰ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧਾਂ ਨਾਲ ਜੋੜਨਾ ਉਚਿਤ ਨਹੀਂ ਸਮਝਦਾ। ਸਾਨੂੰ ਇਸ ਤੱਥ ਨੂੰ ਸਵੀਕਾਰ ਕਰਨ ਦੀ ਲੋੜ ਹੈ ਕਿ ਅਸੀਂ ਬਹੁਪੱਖੀਵਾਦ ਦੇ ਯੁੱਗ ਵਿੱਚ ਰਹਿ ਰਹੇ ਹਾਂ। ਸੰਸਾਰ ਇਕ ਦੂਜੇ ਉੱਤੇ ਨਿਰਭਰ ਹੋਣ ਦੇ ਨਾਲ-ਨਾਲ ਆਪਸ ਵਿੱਚ ਜੁੜਿਆ ਹੋਇਆ ਹੈ। ਇਹ ਅਸਲੀਅਤ ਹੈ ਜੋ ਸਾਨੂੰ ਇੱਕ ਦੂਜੇ ਨਾਲ ਸਹਿਯੋਗ ਕਰਨ ਲਈ ਮਜ਼ਬੂਰ ਕਰਦੀ ਹੈ, ਕਿਉਂਕਿ ਸਾਰੇ ਮਾਮਲਿਆਂ ਵਿੱਚ ਪੂਰਨ ਸਹਿਮਤੀ ਨਹੀਂ ਹੋ ਸਕਦੀ।