ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਐਲਾਨ: ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਬਣਨਗੇ ਵਿਕਾਸ ਦੇ ਮੁੱਖ ਕੇਂਦਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਐਲਾਨ: ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਬਣਨਗੇ ਵਿਕਾਸ ਦੇ ਮੁੱਖ ਕੇਂਦਰ

ਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਡੇਰਾ ਸੱਚਖੰਡ ਬੱਲਾਂ ਵਿਖੇ ਨਮਸਤਕ ਹੋ ਕੇ ਸੰਤ ਨਿਰੰਜਨ ਦਾਸ ਜੀ ਆਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਆਦਮਪੁਰ ਏਅਰਪੋਰਟ ਦਾ ਨਾਮ ਬਦਲਣ ਦਾ ਰਸਮੀ ਐਲਾਨ ਕਰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਦਮਪੁਰ ਏਅਰਪੋਰਟ ਦੇ ਨਾਂ ਦਾ ਨਾਮਕਰਨ ਕੀਤਾ ਗਿਆ ਹੈ। ਹੁਣ ਆਦਮਪੁਰ ਏਅਰਪੋਰਟ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਨਾਲ ਜਾਣਿਆ ਜਾਵੇਗਾ।


Image

ਇਸ ਦੇ ਨਾਲ ਹੀ ਉਨ੍ਹਾਂ ਅੱਜ ਵਿੱਤ ਮੰਤਰੀ ਨਿਰਮਲਾ ਸੀਤਰਮਨ ਵੱਲੋਂ ਪੇਸ਼ ਕੀਤੇ ਗਏ ਬਜਟ 'ਤੇ ਵੀ ਅਹਿਮ ਗੱਲਾਂ ਸਾਂਝੀਆਂ ਕੀਤੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਹੋਏ ਕਿਹਾ ਕਿ ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਵਿਕਾਸ ਦੇ ਕੇਂਦਰ ਬਣਨਗੇ। ਉਨ੍ਹਾਂ ਕਿਹਾ ਕਿ ਬਜਟ ਵਿਚ ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਨੂੰ ਵਿਕਾਸ ਦਾ ਕੇਂਦਰ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਅਪੀਲ ਸਾਨੂੰ ਆਪਣੇ ਪ੍ਰੋਡਕਟ ਦੀ ਕੁਆਲਿਟੀ 'ਤੇ ਜ਼ੋਰ ਦੇਣਾ ਹੋਵੇਗਾ। ਬਜਟ 'ਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਬਜਟ ਨਾਲ ਸਾਰਿਆਂ ਨੂੰ ਫਾਇਦਾ ਹੋਵੇਗਾ। ਬਜਟ ਗ਼ਰੀਬ, ਕਿਸਾਨਾਂ ਅਤੇ ਨੌਜਵਾਨਾਂ ਨੂੰ ਹੋਰ ਮਜ਼ਬੂਤ ਬਣਾਏਗਾ। ਬਜਟ ਮਹਿਲਾ ਸ਼ਕਤੀ ਨੂੰ ਹੋਰ ਮਜ਼ਬੂਤ ਕਰੇਗਾ। ਇਹ ਕਿਸਾਨਾਂ ਦੀ ਆਦਮਨ ਵਧਾਉਣ ਵਾਲਾ ਬਜਟ ਹੈ। ਪਿਛਲੇ ਇਕ ਦਹਾਕੇ ਵਿਚ ਭਾਰਤ ਦਾ ਐਕਸਪੋਰਟ ਵਧਿਆ ਹੈ। ਬਜਟ ਦਾ ਇਕ ਹੋਰ ਫੋਕਸ ਸਪੋਰਟਸ 'ਤੇ ਹੈ। ਖੇਡੋ ਇੰਡੀਆ ਮਿਸ਼ਨ ਪੰਜਾਬ ਲਈ ਇਕ ਵੱਡਾ ਮੌਕਾ ਲੈ ਕੇ ਆਵੇਗਾ। 

Image