- Updated: September 11, 2023 03:11 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਬਿਨ ਅਬਦੁੱਲਅਜ਼ੀਜ਼ ਅਲ-ਸਾਊਦ ਨਾਲ ਕਈ ਮੁੱਦਿਆਂ 'ਤੇ ਵਿਆਪਕ ਗੱਲਬਾਤ ਕੀਤੀ। ਗੱਲਬਾਤ ਦੌਰਾਨ ਦੋ-ਪੱਖੀ ਵਪਾਰ ਅਤੇ ਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਧਿਆਨ ਦਿੱਤਾ ਗਿਆ।
ਬਿਨ ਸਲਮਾਨ ਇਸ ਸਮੇਂ ਜੀ-20 ਸੰਮੇਲਨ ਦੀ ਸਮਾਪਤੀ ਤੋਂ ਬਾਅਦ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ। ਗੱਲਬਾਤ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਦੇ ਵਿਹੜੇ ਵਿੱਚ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦਾ ਰਸਮੀ ਸਵਾਗਤ ਕੀਤਾ ਗਿਆ। ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਰਸਮੀ ਸਵਾਗਤ ਤੋਂ ਬਾਅਦ ਬਿਨ ਸਲਮਾਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਮੈਂ ਭਾਰਤ ਆ ਕੇ ਬਹੁਤ ਖੁਸ਼ ਹਾਂ। ਮੈਂ ਜੀ-20 ਸੰਮੇਲਨ ਲਈ ਭਾਰਤ ਨੂੰ ਵਧਾਈ ਦੇਣਾ ਚਾਹੁੰਦਾ ਹਾਂ।' ਸਾਊਦੀ ਨੇਤਾ ਨੇ ਕਿਹਾ ਕਿ ਸੰਮੇਲਨ 'ਚ ਕੀਤੇ ਗਏ ਐਲਾਨਾਂ ਤੋਂ ਦੁਨੀਆ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਦੋਹਾਂ ਦੇਸ਼ਾਂ ਦੇ ਸੁਨਹਿਰੇ ਭਵਿੱਖ ਲਈ ਮਿਲ ਕੇ ਕੰਮ ਕਰਾਂਗੇ।''