ਪੁਲਸ ਨੇ ਜ਼ੀਰਾ ’ਚ ਕੀਤਾ ਵੱਡਾ ਐਨਕਾਊਂਟਰ, ਦੋ ਤਸਕਰ ਹੋਏ ਢੇਰ

ਪੁਲਸ ਨੇ ਜ਼ੀਰਾ ’ਚ ਕੀਤਾ ਵੱਡਾ ਐਨਕਾਊਂਟਰ, ਦੋ ਤਸਕਰ ਹੋਏ ਢੇਰ

ਜ਼ੀਰਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਥੇ ਐੱਸ. ਟੀ. ਐੱਫ਼ ਅਤੇ ਨਸ਼ਾ ਤਸਕਰਾਂ ਵਿਚਾਲੇ ਜ਼ਬਰਦਸਤ ਮੁਠਭੇੜ ਹੋ ਗਈ। ਜਾਣਕਾਰੀ ਮੁਤਾਬਕ ਜਦੋਂ ਨਸ਼ਾ ਤਸਕਰ ਸਵਿਫ਼ਟ ਕਾਰ ’ਤੇ ਸਵਾਰ ਹੋ ਕੇ ਆ ਰਹੇ ਸੀ ਤਾਂ ਰਸਤੇ 'ਚ ਐੱਸ. ਟੀ. ਐੱਫ਼ ਦੀ ਟੀਮ ਨੇ ਇਨ੍ਹਾਂ ਤਸਕਰਾਂ ਨੂੰ ਘੇਰ ਲਿਆ। ਇਸ ਦੌਰਾਨ ਇਨ੍ਹਾਂ ਤਸਕਰਾਂ ਨੇ ਪੁਲਸ ’ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਪੁਲਸ ਨੇ ਵੀ ਤਸਕਰਾਂ 'ਤੇ ਐਕਸ਼ਨ ਲੈਂਦਿਆਂ ਜਵਾਬੀ ਫਾਇਰਿੰਗ ਕੀਤੀ ਅਤੇ ਦੋ ਤਸਕਰਾਂ ਨੂੰ ਢੇਰ ਕਰ ਦਿੱਤਾ, ਜਿਸ ਤੋਂ ਬਾਅਦ ਪੁਲਸ ਨੇ ਨਸ਼ਾ ਤਸਕਰਾਂ ਨੂੰ ਹਸਪਤਾਲ ਪਹੁੰਚਾਇਆ।

ਦੱਸਿਆ ਜਾ ਰਿਹਾ ਹੈ ਕਿ ਐੱਸ.ਟੀ.ਐੱਫ਼ ਦੀ ਟੀਮ ਨੇ ਇਨ੍ਹਾਂ ਤਸਕਰਾਂ ਕੋਲੋਂ ਹਥਿਆਰ ਅਤੇ ਡਰੱਗ ਵੀ ਬਰਾਮਦ ਹੋਏ ਹਨ। ਫਿਲਹਾਲ ਪੁਲਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।