- Updated: October 30, 2026 05:51 PM
ਥਾਣਾ ਹਰਿਆਣਾ ਦੀ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਔਰਤ ਨੂੰ ਕਾਬੂ ਕਰਕੇ ਉਸ ਕੋਲੋਂ 113 ਗ੍ਰਾਮ ਨਸ਼ੀਲਾ ਪਦਾਰਥ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮੁਲਜ਼ਮ ਔਰਤ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਸਬ ਇੰਸਪੈਕਟਰ ਅਜਮੇਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਲਸ ਨੂੰ ਮੁਖਬਰੀ ਰਾਹੀਂ ਸੂਚਨਾ ਮਿਲੀ ਕਿ ਕੁਲਵਿੰਦਰ ਕੌਰ ਨੀਤੀ ਪਤਨੀ ਲਖਵਿੰਦਰ ਸਿੰਘ, ਵਾਸੀ ਪਿੰਡ ਧੂਤ ਕਲਾਂ, ਕਥਿਤ ਤੌਰ 'ਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦਾ ਕੰਮ ਕਰਦੀ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਵੱਲੋਂ ਕਾਰਵਾਈ ਕਰਦੇ ਉਕਤ ਔਰਤ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ 113 ਗ੍ਰਾਮ ਨਸ਼ੀਲਾ ਪਦਾਰਥ ਅਤੇ 20 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ, ਜਿਸ ਨੂੰ ਪੁਲਿਸ ਨੇ ਡਰੱਗ ਮਨੀ ਦੱਸਿਆ ਹੈ। ਪੁਲਸ ਵੱਲੋਂ ਮੁਲਜ਼ਮ ਔਰਤ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।