ਤਰਨਤਾਰਨ ''ਚ ਔਰਤ ਨੂੰ ਨਿਰਵਸਤਰ ਕਰ ਘਮਾਉਣ ਦੇ ਮਾਮਲੇ ''ਚ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਤਰਨਤਾਰਨ ''ਚ ਔਰਤ ਨੂੰ ਨਿਰਵਸਤਰ ਕਰ ਘਮਾਉਣ ਦੇ ਮਾਮਲੇ ''ਚ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਜ਼ਿਲ੍ਹੇ ਦੇ ਕਸਬਾ ਵਲਟੋਹਾ ਵਿਖੇ ਲਵ ਮੈਰਿਜ ਦੇ ਚਲਦਿਆਂ ਗੁਆਂਢ ਰਹਿੰਦੇ ਮੁਲਜ਼ਮਾਂ ਵੱਲੋਂ ਵਿਆਹ ਕਰਾਉਣ ਵਾਲੇ ਮੁੰਡੇ ਦੀ ਮਾਂ ਨਾਲ ਜਿੱਥੇ ਮਾਰਕੁੱਟ ਕੀਤੀ ਗਈ ਉੱਥੇ ਹੀ ਉਸਦੇ ਕੱਪੜੇ ਪਾੜਦੇ ਹੋਏ ਉਸਨੂੰ ਅਰਧ ਨੰਗਣ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾ ਦਿੱਤੀ ਗਈ ਸੀ। ਸਮਾਜ ਨੂੰ ਸ਼ਰਮਸਾਰ ਕਰਨ ਵਾਲੇ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਂਦੇ ਹੋਏ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੂੰ ਨੋਟਿਸ ਜਾਰੀ ਕਰਦੇ ਹੋਏ ਜਲਦ ਜਵਾਬ ਦੇਣ ਲਈ ਹੁਕਮ ਜਾਰੀ ਕੀਤਾ ਗਿਆ ਹੈ।

                           Image

ਉਧਰ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਦੌਰਾਨ ਵੀਡੀਓ ਬਣਾਉਣ ਲਈ ਵਰਤੇ ਗਏ ਮੋਬਾਇਲ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਸ ਵੱਲੋਂ ਸੋਸ਼ਲ ਮੀਡੀਆ ਉਪਰ ਵਾਇਰਲ ਹੋਈ ਵੀਡੀਓ ਨੂੰ ਜਲਦ ਡਿਲੀਟ ਕਰਨ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ।

ਇਸ ਸਬੰਧੀ ਪੁਲਸ ਨੇ ਬੱਸ ਸਟੈਂਡ ਅੰਮ੍ਰਿਤਸਰ ਤੋਂ ਮੁੰਬਈ ਫਰਾਰ ਹੋਣ ਵਾਲੇ ਸਨੀ ਪੁੱਤਰ ਪ੍ਰਤਾਪ ਸਿੰਘ , ਗੁਰਚਰਨ ਸਿੰਘ ਪੁੱਤਰ ਬਲਦੇਵ ਸਿੰਘ, ਕੁਲਵਿੰਦਰ ਕੌਰ ਉਰਫ ਮਾਣੀ ਪਤਨੀ ਬਲਦੇਵ ਸਿੰਘ ਵਾਸੀਆਨ ਵਲਟੋਹਾ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।