- Updated: October 03, 2024 09:05 PM
ਜ਼ਿਲ੍ਹਾ ਪਠਾਨਕੋਟ ਪੁਲਿਸ ਡਵੀਜ਼ਨ ਨੰਬਰ. 2 ਨੇ ਇੱਕ ਵੱਡੇ ਗੈਂਗ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਪਿਸਟਲ ਤੇ ਮੈਗਜ਼ੀਨ ਸਮੇਤ 5 ਨੌਜਵਾਨਾਂ ਨੂੰ ਗਿਰਫ਼ਤਾਰ ਕੀਤਾ ਹੈ। ਇਸ ਮੌਕੇ ਐਸਐਸਪੀ ਪਠਾਨਕੋਟ ਦਿਲਜਿੰਦਰ ਸਿੰਘ ਢਿਲੋਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਲਜ਼ਮ ਬਾਹਰਲੇ ਸੂਬਿਆਂ ਤੋਂ ਖ਼ਤਰਨਾਕ ਹਥਿਆਰ ਮੰਗਵਾਉਂਦੇ ਸੀ। ਮੁਲਜ਼ਮ ਲੁੱਟਾਂ ਖੋਹਾਂ, ਚੋਰੀ ਚਕਾਰੀ ਤੇ ਹੋਰ ਵੱਡੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਹਥਿਆਰਾਂ ਦੀ ਸਪਲਾਈ ਕਰਦੇ ਸੀ। ਆਉਣ ਵਾਲੇ ਦਿਨਾਂ ’ਚ ਕਿਸੇ ਵੱਡੇ ਅਪਰਾਧ ਨੂੰ ਅੰਜ਼ਾਮ ਦੇ ਸਕਦੇ ਸੀ ।