ਪੰਜਾਬੀ ਯੂਨੀਵਰਸਿਟੀ ‘ਚ ਇੰਜੀਨੀਅਰਿੰਗ ਦੇ ਵਿਦਿਆਰਥੀ ਦੇ ਕ.ਤਲ ਮਾਮਲੇ ‘ਚ ਚ ਵੱਡਾ ਖੁਲਾਸਾ, ਪੁਲਿਸ ਨੇ 4 ਮੁਲਜ਼ਮ ਕੀਤੇ ਗ੍ਰਿਫਤਾਰ

ਪੰਜਾਬੀ ਯੂਨੀਵਰਸਿਟੀ ‘ਚ ਇੰਜੀਨੀਅਰਿੰਗ ਦੇ ਵਿਦਿਆਰਥੀ ਦੇ ਕ.ਤਲ ਮਾਮਲੇ ‘ਚ ਚ ਵੱਡਾ ਖੁਲਾਸਾ, ਪੁਲਿਸ ਨੇ 4 ਮੁਲਜ਼ਮ ਕੀਤੇ ਗ੍ਰਿਫਤਾਰ

ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਹੋਏ ਵਿਦਿਆਰਥੀ ਦੇ ਕ.ਤਲ ਮਾਮਲੇ ਵਿੱਚ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ 24 ਘੰਟਿਆਂ ਵਿੱਚ ਇਹ ਕੇਸ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਕ.ਤਲ ਵਿੱਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਵੀ ਪਟਿਆਲਾ ਯੂਨੀਵਰਸਟੀ ਵਿੱਚ ਪੜ੍ਹਾਈ ਕਰ ਰਹੇ ਸਨ।

ਮਿਲੀ ਜਾਣਕਾਰੀ ਮੁਤਾਬਕ ਪੀਜੀ ਵਿੱਚ ਬਿਜਲੀ ਦੇ ਬਿੱਲ ਨੂੰ ਲੈ ਕੇ ਉਸਦੀ ਸਾਥੀਆਂ ਨਾਲ ਤਕਰਾਰ ਹੋ ਗਈ ਸੀ। ਜਿਸ ਤੋਂ ਬਾਅਦ 27 ਤਾਰੀਕ ਨੂੰ ਨਵਜੋਤ ਸਿੱਘ ’ਤੇ ਉਸਦੇ ਸਾਥੀਆਂ ਹਮਲਾ ਕਰ ਦਿੱਤਾ। ਇਸ ਸ਼ਮਲੇ ਵਿੱਚ ਨਵਜੋਤ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।