- Updated: October 30, 2024 12:39 PM
ਮੋਗਾ ਪੁਲਿਸ ਨੇ S.H.O. ਅਰਸ਼ਪ੍ਰੀਤ ਕੌਰ ਦੇ ਘਰ ਤਿੰਨ ਘੰਟੇ ਤੱਕ ਸਰਚ ਰੇਡ ਕੀਤੀ। ਫਿਲਹਾਲ ਸਸਪੈਂਡਡ ਐਸ ਐਚ ਓ ਅਰਸ਼ਪ੍ਰੀਤ ਕੌਰ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਮਹਿਲਾ ਐਸ ਐਚ ਓ ਸਮੇਤ ਪੰਜ ਵਿਅਕਤੀਆਂ ਦੇ ਉੱਪਰ ਨਸ਼ਾ ਤਸਕਰਾਂ ਦੀ ਮਦਦ ਕਰਨ ਦਾ ਮਾਮਲਾ ਦਰਜ ਹੋਇਆ ਸੀ।
ਜਾਣਕਾਰੀ ਮੁਤਾਬਕ ਥਾਣਾ ਕੋਟ ਇਸੇ ਖਾ ਮੁੱਖ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਵੱਲੋਂ 1,10,24 ਨੂੰ ਕੋਟ ਈਸੇ ਖਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਉਸ ਦੌਰਾਨ ਪਿੰਡ ਦਾਤੇ ਵਾਲਾ ਦੇ ਰਹਿਣ ਵਾਲੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ’ਚ ਅਮਰਜੀਤ ਸਿੰਘ ਦੇ ਉੱਪਰ ਦੋ ਕਿਲੋ ਅਫੀਮ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਆਰੋਪੀ ਅਮਰਜੀਤ ਦੇ ਦੱਸਣ ਦੇ ਮੁਤਾਬਕ ਉਸਦੇ ਨਾਲ ਉਸ ਦਾ ਭਰਾ ਹਰਭਜਨ ਸਿੰਘ ਅਤੇ ਉਸਦਾ ਭਤੀਜਾ ਗੁਰਪ੍ਰੀਤ ਸਿੰਘ ਵੀ ਉਸਦੇ ਨਾਲ ਸਨ। ਜਿਨਾਂ ਕੋਲ ਤਿੰਨ ਕਿਲੋ ਅਫੀਮ ਸੀ ਥਾਣਾ ਮੁਖੀ ਕੋਟ ਇਸੇ ਖਾ ਅਰਸ਼ਪ੍ਰੀਤ ਕੌਰ ਗਰੇਵਾਲ ਅਤੇ ਮੁੱਖ ਮੁਨਸ਼ੀ ਕੋਟ ਇਸੇ ਖਾ ਗੁਰਪ੍ਰੀਤ ਸਿੰਘ ਅਤੇ ਮੁੱਖ ਮੁਨਸ਼ੀ ਚੌਂਕੀ ਬਲਖੰਡੀ ਰਾਜਪਾਲ ਨੇ ਮਿਲ ਕੇ ਕਿਸੇ ਪ੍ਰਾਈਵੇਟ ਵਿਅਕਤੀ ਦੇ ਨਾਲ 8 ਲੱਖ ਰੁਪਏ ਦਾ ਸੌਦਾ ਕੀਤਾ। ਜਿਸ ਵਿੱਚੋਂ ਪੰਜ ਲੱਖ ਰੁਪਏ ਇਨ੍ਹਾਂ ਵੱਲੋਂ ਲੈ ਲਏ ਗਏ ਅਤੇ ਮੇਰੇ ਕੱਲੇ ਤੇ ਮਾਮਲਾ ਦਰਜ ਕਰ ਦਿੱਤਾ। ਡੀਐਸਪੀ ਰਮਨਦੀਪ ਸਿੰਘ ਵੱਲੋਂ ਤਫਤੀਸ਼ ਤੋਂ ਬਾਅਦ ਥਾਣਾ ਮੁਖੀ ਅਰਸ਼ਪ੍ਰੀਤ ਕੌਰ ਗਰੇਵਾਲ ਅਤੇ ਗੁਰਪ੍ਰੀਤ ਸਿੰਘ ਮੁੱਖ ਮੁਨਸ਼ੀ ਕੋਟ ਇਸੇ ਖਾ ਅਤੇ ਰਾਜਪਾਲ ਸਿੰਘ ਮੁੱਖ ਮੁਨਸ਼ੀ ਚੌਕੀ ਬਲਖੰਡੀ ਸਮੇਤ ਪੰਜ ਵਿਅਕਤੀਆਂ ਦੇ ਉਪਰ ਮਾਮਲਾ ਦਰਜ ਕਰ ਦਿੱਤਾ ਅਤੇ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਫਿਲਹਾਲ ਪੁਲਿਸ ਇਸ ਮਾਮਲੇ ਵਿੱਚ ਕੁਝ ਵੀ ਬੋਲਣ ਲਈ ਤਿਆਰ ਨਹੀਂ ਹੈ।