''ਵਾਰਿਸ ਪੰਜਾਬ ਦੇ'' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦਾ ਵੱਡਾ ਆਪ੍ਰੇਸ਼ਨ,ਕਾਫਲੇ ਨੂੰ ਪਾਇਆ ਘੇਰਾ, 6 ਨੂੰ ਲਿਆ ਹਿਰਾਸਤ ਵਿਚ

''ਵਾਰਿਸ ਪੰਜਾਬ ਦੇ'' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦਾ ਵੱਡਾ ਆਪ੍ਰੇਸ਼ਨ,ਕਾਫਲੇ ਨੂੰ ਪਾਇਆ ਘੇਰਾ, 6 ਨੂੰ ਲਿਆ ਹਿਰਾਸਤ ਵਿਚ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰਾ ਪਾ ਲਿਆ ਅਤੇ ਕੁੱਝ ਗੱਡੀਆਂ ਨੂੰ ਰੁਕਵਾ ਲਿਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ। ਜਦਕਿ ਅੰਮ੍ਰਿਤਪਾਲ ਸਿੰਘ ਦੀ ਗੱਡੀ ਅੱਗੇ ਨਿਕਲ ਗਈ, ਜਿਸ ਦਾ ਪੁਲਸ ਵਲੋਂ ਪਿੱਛਾ ਕੀਤਾ ਜਾ ਰਿਹਾ ਹੈ।

                        Image

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨਾਲ ਮੌਜੂਦ ਸਮਰਥਕ ਨੇ ਲਾਈਵ ਹੋ ਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਉਨ੍ਹਾਂ ਦੇ ਕਾਫਲੇ ਨੂੰ ਘੇਰਾ ਪਾ ਲਿਆ ਸੀ। ਪੁਲਸ ਨੇ ਕੁੱਝ ਸਮਰਥਕਾਂ ਨੂੰ ਹਿਰਾਸਤ ਵਿਚ ਲੈ ਲਿਆਹੈ ਜਦਕਿ ਅੰਮ੍ਰਿਤਪਾਲ ਦੀ ਗੱਡੀ ਅੱਗੇ ਨਿਕਲ ਚੁੱਕੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅੱਠ ਜ਼ਿਲ੍ਹਿਆਂ ਦੀ ਪੁਲਸ ਵਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਕੋਈਵੀ ਪੁਲਸ ਅਧਿਕਾਰੀ ਇਸ ਮਾਮਲੇ ’ਤੇ ਕੁੱਝ ਵੀ ਬੋਲਣ ਲਈ ਤਿਆਰ ਨਹੀਂ ਹੈ।

ਮੋਗਾ ਵਿਚ ਵੀ ਪੁਲਸ ਦੀ ਵੱਡੀ ਕਾਰਵਾਈ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਜਿੱਥੇ ਪੁਲਸ ਨੇ ਜਲੰਧਰ ਦੇ ਸ਼ਾਹਕੋਟ ਵਿਚ ਹਿਰਾਸਤ ’ਚ ਲੈ ਲਿਆ ਹੈ। ਉਥੇ ਹੀ ਮੋਗਾ ਜ਼ਿਲ੍ਹੇ ਨਾਲ ਸੰਬੰਧਤ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਗੁਰਮੀਤ ਸਿੰਘ ਬੁੱਕਣਵਾਲਾ ਅਤੇ ਪ੍ਰਧਾਨ ਮੰਤਰੀ ਬਾਜੇਕੇ ਨੂੰ ਵੀ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਮੋਗਾ ਜ਼ਿਲ੍ਹੇ ਦੀ ਹੱਦ ’ਤੇ ਜਲੰਧਰ ਮੁੱਖ ਮਾਰਗ ’ਤੇ ਸਥਿਤ ਪਿੰਡ ਕਮਾਲਕੇ ਨਜ਼ਦੀਕ ਪੁਲਸ ਵਲੋਂ ਪਹਿਲਾਂ ਹੀ ਵੱਡੀ ਨਾਕਾਬੰਦੀ ਕੀਤੀ ਗਈ ਸੀ। ਹਾਲਾਂਕਿ ਕੋਈ ਵੀ ਪੁਲਸ ਦਾ ਅਧਿਕਾਰੀ ਇਸ ਮਾਮਲੇ ਵਿਚ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹੈ।