- Updated: July 23, 2024 06:05 PM
ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲੀ ਵਾਰ ਜਲੰਧਰ ਦੌਰੇ 'ਤੇ ਆ ਰਹੇ ਹਨ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਜ਼ਿਮਨੀ ਚੋਣ ਦੌਰਾਨ ਜਲੰਧਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਹਫ਼ਤੇ 'ਚ ਦੋ ਦਿਨ ਜਲੰਧਰ ਰਿਹਾ ਕਰਾਂਗੇ ਅਤੇ ਮਾਝੇ-ਦੋਆਬੇ ਦੇ ਲੋਕਾਂ ਦੇ ਕੰਮ ਇਥੇ ਹੀ ਹੋਣਗੇ। ਤੁਹਾਡੇ ਨਾਲ ਕੀਤੇ ਵਾਅਦੇ ਮੁਤਾਬਕ 24 ਅਤੇ 25 ਜੁਲਾਈ ਨੂੰ ਲੋਕਾਂ ਦਾ ਧੰਨਵਾਦ ਕਰਨ ਅਤੇ ਮੁਲਾਕਾਤ ਕਰਨ ਲਈ ਜਲੰਧਰ ਆ ਰਿਹਾ ਹਾਂ।