- Updated: August 21, 2023 02:27 PM
ਫਿਰੋਜ਼ਪੁਰ ਦੇ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਫ਼ਿਰੋਜ਼ਪੁਰ 'ਚ ਗੁੰਮਸ਼ੁਦਗੀ ਦੇ ਪੋਸਟਰ ਲੱਗੇ ਹੋਏ ਮਿਲੇ। ਲੋਕਾਂ ਨੂੰ ਇਹ ਪੋਸਟਰ ਐਤਵਾਰ ਰਾਤ ਨੂੰ ਦੇਖਣ ਨੂੰ ਮਿਲੇ। ਪੋਸਟਰਾਂ ਵਿਚ ਲਿਖਿਆ ਗਿਆ ਹੈ ਕਿ ਸਾਡਾ ਐਪੀ ਗੁੰਮਸ਼ੁਦਾ ਹੈ। ਲੱਭਣ ਵਾਲੇ ਨੂੰ ਉੱਚਿਤ ਇਨਾਮ ਦਿੱਤਾ ਜਾਵੇਗਾ।
ਦੱਸ ਦੇਈਏ ਕਿ ਅੱਜ ਫਿਰੋਜ਼ਪੁਰ 'ਚ ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾ ਰਹੇ ਹਨ। ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ ਪਰ ਇਸ ਤੋਂ ਪਹਿਲਾਂ ਫਿਰੋਜ਼ਪੁਰ 'ਚ ਵੱਖ-ਵੱਖ ਥਾਵਾਂ 'ਤੇ ਸੰਸਦ ਮੈਂਬਰ ਗੁੰਮਸ਼ੁਦਾ ਦੇ ਪੋਸਟਰ ਲਗਾਏ ਗਏ ਹਨ।
ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਸੰਸਦੀ ਸੀਟ ਤੋਂ ਜਿੱਤਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਕਦੀ-ਕਦਾਈਂ ਜਨਤਾ ਨੂੰ ਦਰਸ਼ਨ ਦਿੰਦੇ ਹਨ, ਜਿਸ ਕਾਰਨ ਲੋਕਾਂ 'ਚ ਸੁਖਬੀਰ ਖਿਲਾਫ਼ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।