ਬੇਅਦਬੀ ਮਾਮਲੇ ’ਚ ਗ੍ਰਿਫਤਾਰ ਪ੍ਰਦੀਪ ਕਲੇਰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ। 

ਬੇਅਦਬੀ ਮਾਮਲੇ ’ਚ ਗ੍ਰਿਫਤਾਰ ਪ੍ਰਦੀਪ ਕਲੇਰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ। 

ਬਰਗਾੜੀ ਬੇਅਦਬੀ ਮਾਮਲੇ ’ਚ ਕਈ ਸਾਲ ਤੋਂ ਭਗੌੜੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਸਥਾਨਕ ਡਿਊਟੀ ਮੈਜਿਸਟਰੇਟ ਵਲੋਂ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਣ ਦਾ ਹੁਕਮ ਦਿਤਾ ਗਿਆ। 

ਪ੍ਰਦੀਪ ਕਲੇਰ ਤਿੰਨਾਂ ਬੇਅਦਬੀ ਦੇ ਕੇਸਾਂ ’ਚ ਭਗੋੜਾ ਘੋਸ਼ਿਤ ਕੀਤਾ ਹੋਇਆ ਸੀ। ਦੱਸ ਦੇਈਏ ਕਿ ਭਗੌੜੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਪੰਜਾਬ ਪੁਲਿਸ ਨੇ ਬੀਤੀ ਦਿਨੀਂ ਅਯੁਧਿਆ ਤੋਂ ਗ੍ਰਿਫ਼ਤਾਰ ਕਰ ਕੀਤਾ ਸੀ।