ਸਸਪੈਂਡ ਹੋਣ ਤੋਂ ਬਾਅਦ MP ਪ੍ਰਨੀਤ ਕੌਰ ਨੇ ਕਾਂਗਰਸ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਦਾ ਦਿੱਤਾ ਇਹ ਜਵਾਬ...

ਸਸਪੈਂਡ ਹੋਣ ਤੋਂ ਬਾਅਦ MP ਪ੍ਰਨੀਤ ਕੌਰ ਨੇ ਕਾਂਗਰਸ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਦਾ ਦਿੱਤਾ ਇਹ ਜਵਾਬ...

ਸੰਸਦ ਮੈਂਬਰ ਪਟਿਆਲਾ ਪਰਨੀਤ ਕੌਰ (Preneet Kaur) ਨੇ ਕਾਂਗਰਸ ਵੱਲੋਂ ਜਾਰੀ ਕੀਤੇ ਗਏ ਦੱਸੋ ਨੋਟਿਸ ਦਾ ਜਵਾਬ ਦੇ ਦਿੱਤਾ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਇਕ ਟਵੀਟ ਰਾਹੀਂ ਜਵਾਬ ਦਿੱਤਾ ਜਿਸ ਵਿਚ ਉਨ੍ਹਾਂ ਲਿਖਿਆ- ਕਾਂਗਰਸ ਪਾਰਟੀ ਨੂੰ ਜਿਹੜਾ ਵੀ ਫ਼ੈਸਲਾ ਚੰਗਾ ਲਗਦੈ, ਉਹ ਲੈ ਸਕਦੀ ਹੈ। ਉਨ੍ਹਾਂ ਕਾਂਗਰਸ ਲਈ ਹਮੇਸ਼ਾ ਵਧੀਆ ਹੀ ਕੀਤਾ ਤੇ ਉਨ੍ਹਾਂ ਲੋਕਾਂ ਲਈ ਵੀ ਜਿਨ੍ਹਾਂ ਨੇ ਵਾਰ-ਵਾਰ ਉਨ੍ਹਾਂ ਨੂੰ ਚੁਣਿਆ। ਮੈਂ ਜਨਤਾ ਦੀ ਸੇਵਾ ਹਮੇਸ਼ਾ ਕਰਦੀ ਰਹਾਂਗੀ। ਫ਼ੈਸਲਾ ਪਾਰਟੀ ਉੱਪਰ ਛੱਡਦੀ ਹਾਂ। ਜਨਤਾ ਮੇਰੀ ਤਾਕਤ ਹੈ, ਬਾਕੀ ਸਭ ਕੁਝ ਉਸ ਤੋਂ ਬਾਅਦ।

ਜ਼ਿਕਰਯੋਗ ਹੈ ਕਿ ਪਰਨੀਤ ਕੌਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਸ਼ਿਕਾਇਤ ਤੋਂ ਬਾਅਦ ਬੀਤੇ ਕੱਲ੍ਹ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਦਰਅਸਲ ਰਾਜਾ ਵੜਿੰਗ ਨੇ ਪਰਨੀਤ ਕੌਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਗਾਏ ਸਨ। ਇਸ ਤੋਂ ਇਲਾਵਾ ਪਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਨੂੰ ਕਿਹਾ ਸੀ...ਜਿਸ ਦਾ ਜਵਾਬ ਉਨ੍ਹਾਂ ਨੇ ਅੱਜ ਟਵੀਟ ਰਾਹੀਂ ਦੇ ਦਿੱਤਾ।