ਪ੍ਰਵੀਨ ਕੁਮਾਰ ਸਿਨਹਾ ਪੰਜਾਬ ਵਿਜੀਲੈਂਸ ਦੇ ਮੁਖੀ ਬਣੇ , ਪੰਜਾਬ ਸਰਕਾਰ ਨੇ ਸੌਂਪੀ ਵੱਡੀ ਜ਼ਿੰਮੇਦਾਰੀ

ਪ੍ਰਵੀਨ ਕੁਮਾਰ ਸਿਨਹਾ ਪੰਜਾਬ ਵਿਜੀਲੈਂਸ ਦੇ ਮੁਖੀ ਬਣੇ , ਪੰਜਾਬ ਸਰਕਾਰ ਨੇ ਸੌਂਪੀ ਵੱਡੀ ਜ਼ਿੰਮੇਦਾਰੀ

ਪੰਜਾਬ ਵਿਜੀਲੈਂਸ ਵਲੋਂ ਪ੍ਰਵੀਨ ਕੁਮਾਰ ਸਿਨਹਾ ਨੂੰ ਚੀਫ ਡਾਇਰੈਕਟਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਹੁਕਮ ਪੰਜਾਬ ਸਰਕਾਰ ਵਲੋਂ ਐਸ.ਪੀ.ਐਸ. ਪਰਮਾਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁਅੱਤਲ ਕਰਨ ਤੋਂ ਬਾਅਦ ਲਿਆ ਗਿਆ ਹੈ।

                                      Image

ਘੁਟਾਲੇਬਾਜ਼ਾਂ  ਨੂੰ ਬਚਾਉਣ ਵਾਲਿਆਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਵਿਜੀਲੈਂਸ ਚੀਫ਼ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। “ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਵਿਜੀਲੈਂਸ ਚੀਫ਼ SPS ਪਰਮਾਰ ਨੂੰ ਸਸਪੈਂਡ ਕੀਤਾ ਗਿਆ ਹੈ। ਵਿਜੀਲੈਂਸ ਚੀਫ਼ ਦੇ ਨਾਲ AIG ਹਰਪ੍ਰੀਤ ਸਿੰਘ ਅਤੇ SSP ਵਿਜੀਲੈਂਸ ਸਵਰਨਦੀਪ ਸਿੰਘ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ।  ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਜੋ ਵੀ ਭ੍ਰਿਸ਼ਟਾਂ ਨੂੰ ਬਚਾਉਂਦਾ ਹੈ, ਉਸਨੂੰ ਬਖਸ਼ਿਆ ਨਹੀਂ ਜਾਵੇਗਾ।