- Updated: March 06, 2023 03:13 PM
ਰਾਸ਼ਟਰਪਤੀ ਦ੍ਰੌਪਦੀ ਮੁਰਮੂ 9 ਮਾਰਚ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ। ਰਾਸ਼ਟਰਪਤੀ ਇਕ ਦਿਨ ਅੰਮ੍ਰਿਤਸਰ ਵਿਚ ਰਹਿਣਗੇ। ਦੱਸ ਦੇਈਏ ਕਿ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁਰਮੂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ।
ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਣ ਤੋਂ ਇਲਾਵਾ ਜਲ੍ਹਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਵਿਖੇ ਵੀ ਮੱਥਾ ਟੇਕਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦ੍ਰੌਪਦੀ ਮੁਰਮੂ ਦੇਸ਼ ਦੀ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਹੈ। ਉਨ੍ਹਾਂ ਨੇ ਪਿਛਲੇ ਸਾਲ ਜੁਲਾਈ ਮਹੀਨੇ 'ਚ ਸਹੁੰ ਚੁੱਕੀ ਸੀ। ਰਾਸ਼ਟਰਪਤੀ ਦੀ ਨਿੱਜੀ ਸੁਰੱਖਿਆ ਨੂੰ ਲੈ ਕੇ ਪੁਲਿਸ ਵਿਭਾਗ ਦੀ ਮੀਟਿੰਗ ਵੀ ਹੋਈ ਹੈ।
ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮਾਰਚ ਵਿਚ ਅੰਮ੍ਰਿਤਸਰ ਤੋਂ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕਰਨਗੇ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੇ ਅੰਮ੍ਰਿਤਸਰ ਵਿਖੇ ਦਿੱਤੀ। ਰੁਪਾਨੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਮਾਰਚ 'ਚ ਪੰਜਾਬ ਆ ਰਹੇ ਹਨ। ਇਹ ਯਾਤਰਾ ਸੂਬੇ ਦੇ 117 ਵਿਧਾਨ ਸਭਾ ਹਲਕਿਆਂ 'ਚ ਪੈਂਦੇ ਕਸਬਿਆਂ ਅਤੇ ਪਿੰਡਾਂ 'ਚੋਂ ਲੰਘ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕ ਕਰੇਗੀ।