ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ’ਤੇ ਰਾਸ਼ਟਰਪਤੀ ਮੁਰਮੂ ਨੇ ਦੇਸ਼ ਨੂੰ ਕੀਤਾ ਸੰਬੋਧਨ, ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ’ਤੇ ਰਾਸ਼ਟਰਪਤੀ ਮੁਰਮੂ ਨੇ ਦੇਸ਼ ਨੂੰ ਕੀਤਾ ਸੰਬੋਧਨ, ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਆਜ਼ਾਦੀ ਦਿਹਾੜਾ 2026 ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਦੇਸ਼ ਦੇ ਨਾਮ ਆਪਣੇ ਸੰਬੋਧਨ ਵਿੱਚ ਭਾਰਤ ਦੀ ਮਜ਼ਬੂਤ ਆਰਥਿਕ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਜੰਗ ਅਤੇ ਅਸਥਿਰਤਾ ਦੇ ਮਾਹੌਲ ਦੇ ਬਾਵਜੂਦ ਭਾਰਤ ਦੀ ਆਰਥਿਕ ਵਿਕਾਸ ਦਰ ਵਿਸ਼ਵ ਔਸਤ ਨਾਲੋਂ ਦੁੱਗਣੀ ਤੋਂ ਵੀ ਵੱਧ ਰਹਿਣ ਦਾ ਅਨੁਮਾਨ ਹੈ।
ਰਾਸ਼ਟਰਪਤੀ ਨੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੁਝ ਹੀ ਘੰਟਿਆਂ 'ਚ ਦੇਸ਼ ਦੀ ਆਜ਼ਾਦੀ ਦੇ 80ਵੇਂ ਸਾਲ ਦੀ ਸ਼ੁਭ ਸ਼ੁਰੂਆਤ ਹੋਣ ਜਾ ਰਹੀ ਹੈ।

#WATCH | Addressing the nation on the eve of Independence Day, President Droupadi Murmu says, “Today, on the 14th of August, we observe Vibhajan Vibheeshika Smriti Divas. We solemnly remember those lakhs of Indians who lost their lives in the violence resulting from the… pic.twitter.com/sF9QfQpN3c

— ANI (@ANI) August 14, 2026

ਉਨ੍ਹਾਂ ਨੇ ਹਥਿਆਰਬੰਦ ਸੈਨਾਵਾਂ, ਪੁਲਸ ਕਰਮਚਾਰੀਆਂ ਤੇ ਵਿਦੇਸ਼ਾਂ 'ਚ ਭਾਰਤ ਦਾ ਮਾਣ ਵਧਾਉਣ ਵਾਲੇ ਨਾਗਰਿਕਾਂ ਦੀ ਡਿਊਟੀ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ 'ਆਪਰੇਸ਼ਨ ਸਿੰਦੂਰ' ਦਾ ਜ਼ਿਕਰ ਕਰਦਿਆਂ ਅੱਤਵਾਦੀ ਨੈੱਟਵਰਕਾਂ ਵਿਰੁੱਧ ਭਾਰਤੀ ਸੈਨਾ ਦੀ ਸਮਰੱਥਾ ਦੀ ਤਾਰੀਫ਼ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅੱਤਵਾਦ ਨੂੰ ਪਨਾਹ ਦੇਣ ਵਾਲੇ ਦੇਸ਼ ਨਾਲ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨਾ ਰਾਸ਼ਟਰੀ ਹਿੱਤ ਵਿੱਚ ਹੈ, ਜੋ ਖਾਸ ਕਰਕੇ ਕਿਸਾਨਾਂ ਲਈ ਇੱਕ ਅਹਿਮ ਕਦਮ ਸਾਬਤ ਹੋਵੇਗਾ। ਰਾਸ਼ਟਰਪਤੀ ਨੇ ਰੱਖਿਆ ਬਲਾਂ ਅਤੇ ਕੇਂਦਰੀ ਹਥਿਆਰਬੰਦ ਪੁਲਸ ਬਲਾਂ ਦੇ ਜਵਾਨਾਂ ਲਈ 78 ਬਹਾਦਰੀ ਪੁਰਸਕਾਰਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਪੁਰਸਕਾਰਾਂ 'ਚ 13 ਮਰਨ ਉਪਰੰਤ ਸਨਮਾਨ ਵੀ ਸ਼ਾਮਲ ਹਨ। ਰਾਸ਼ਟਰਪਤੀ ਨੇ ਭਾਰਤ ਦੀ ਤਰੱਕੀ 'ਤੇ ਵਿਸ਼ਵਾਸ ਜਤਾਉਂਦਿਆਂ ਕਿਹਾ ਕਿ ਸਾਡੀ ਅਰਥਵਿਵਸਥਾ ਗੁਆਂਢੀ ਦੇਸ਼ਾਂ ਦੇ ਮੁਕਾਬਲੇ ਬਹੁਤ ਤੇਜ਼ੀ ਨਾਲ ਵਧ ਰਹੀ ਹੈ।