CM ਭਗਵੰਤ ਮਾਨ ਨੇ ਚੰਡੀਗੜ੍ਹ ਪਹੁੰਚੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਕੀਤਾ ਨਿੱਘਾ ਸਵਾਗਤ

CM ਭਗਵੰਤ ਮਾਨ ਨੇ ਚੰਡੀਗੜ੍ਹ ਪਹੁੰਚੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਕੀਤਾ ਨਿੱਘਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਅੰਤਰਾਰਸ਼ਟਰੀ ਏਅਰਪੋਰਟ ਪਹੁੰਚਣ ‘ਤੇ ਸਵਾਗਤ ਕੀਤਾ। ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਦੋਵਾਂ ਨੇ ਪੰਜਾਬ ਅਤੇ ਦੇਸ਼ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਸਾਰਥਕ ਚਰਚਾ ਕੀਤੀ। ਆਮ ਆਦਮੀ ਪਾਰਟੀ ਪੰਜਾਬ ਨੇ ਟਵਿੱਟਰ ‘ਤੇ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ।

Image

CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਕੇ ਲਿਖਿਆ ਕਿ ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਜੀ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਪੰਜਾਬੀਆਂ ਦੀ ਰਵਾਇਤੀ ਮਹਿਮਾਨ-ਨਿਵਾਜ਼ੀ ਅਤੇ ਅਥਾਹ ਸਤਿਕਾਰ ਨਾਲ ਉਨ੍ਹਾਂ ਨੂੰ ਪੰਜਾਬ ਦੀ ਧਰਤੀ ‘ਤੇ ‘ਜੀ ਆਇਆਂ ਨੂੰ’ ਕਿਹਾ। ਸਾਡੇ ਸਾਰਿਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਅੱਜ ਗੁਰੂਆਂ-ਪੀਰਾਂ ਦੀ ਇਸ ਪਵਿੱਤਰ ਧਰਤੀ ‘ਤੇ ਪਹੁੰਚੇ ਹਨ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇਸ ਸਮੇਂ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਉਹ ਮੁੱਖ ਮਹਿਮਾਨ ਵਜੋਂ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੇ ਪਹਿਲੇ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ। ਉਹ 91 ਡਾਕਟਰਾਂ ਅਤੇ ਪੈਰਾ ਮੈਡੀਕਲ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ।