- Updated: April 13, 2023 10:02 PM
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਪੰਜਾਬ ਦੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਸ਼ਟਰਪਤੀ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ। ਉਨ੍ਹਾਂ ਲਿਖਿਆ ਕਿ ਹਾਲ ਹੀ ਵਿੱਚ ਉਨ੍ਹਾਂ ਨੂੰ ਜਲ੍ਹਿਆਂਵਾਲਾ ਬਾਗ ਦੇ ਪਵਿੱਤਰ ਸਥਾਨ ਦਾ ਦੌਰਾ ਕਰਨ ਅਤੇ ਸੂਰਬੀਰਾਂ ਨੂੰ ਸ਼ਰਧਾਂਜਲੀ ਦੇਣ ਦਾ ਮੌਕਾ ਮਿਲਿਆ।

ਉਨ੍ਹਾਂ ਲਿਖਿਆ ਕਿ ਭਾਰਤ ਦੇ ਲੋਕ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਹਮੇਸ਼ਾ ਧੰਨਵਾਦੀ ਰਹਿਣਗੇ ਜਿਨ੍ਹਾਂ ਨੇ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। CM ਭਗਵੰਤ ਮਾਨ ਨੇ ਵੀ ਸ਼ਹੀਦਾਂ ਨੂੰ ਨਮਨ ਕੀਤਾ। ਮਾਨ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਜਲ੍ਹਿਆਂਵਾਲਾ ਬਾਗ ਦਾ ਸ਼ਹੀਦੀ ਅਸਥਾਨ ਹਮੇਸ਼ਾ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਅੱਤਿਆਚਾਰਾਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ।

ਜਲ੍ਹਿਆਂਵਾਲਾ ਬਾਗ ਕਾਂਡ ਨੂੰ ਯਾਦ ਕਰਦਿਆਂ ਮਾਨ ਸਰਕਾਰ ਦੇ ਹੋਰ ਮੰਤਰੀਆਂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਘਟਨਾ ਨੂੰ ਯਾਦ ਕਰਦਿਆਂ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਜਲਿਆਂਵਾਲਾ ਬਾਗ ਵਿਖੇ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।