ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਿਆਸ ਪਹੁੰਚੇ , ਬਾਬਾ ਗੁਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਿਆਸ ਪਹੁੰਚੇ , ਬਾਬਾ ਗੁਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ। 

ਪਹਿਲਾਂ ਤੋਂ ਤਹਿ ਪ੍ਰੋਗਰਾਮ ਅਨੁਸਾਰ ਡੇਰਾ ਬਿਆਸ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਇਹ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਚੱਲ ਰਹੀ ਹੈ। ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਹਿਲਾਂ ਵੀ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਹੋ ਚੁੱਕੀ ਹੈ। ਇਸ ਮੁਲਾਕਾਤ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ ਪਰ ਭਾਜਪਾ ਦਾ ਆਖਣਾ ਹੈ ਕਿ ਇਹ ਮੁਲਾਕਾਤ ਸਿਆਸੀ ਨਹੀਂ ਸਗੋਂ ਧਾਰਮਿਕ ਹੈ।

                                                     Image

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਅਤੇ ਸੋਲਨ ਵਿਚ ਜਨ ਸਭਾਵਾਂ ਨੂੰ ਸੰਬੋਧਨ ਕਰਨ ਲਈ ਜਾਣਗੇ । ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿਚ 12 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ।