ਵਾਰੰਗਲ ''ਚ ਮਸ਼ਹੂਰ ਭਦਰਕਾਲੀ ਮੰਦਰ ''ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਪੂਜਾ

ਵਾਰੰਗਲ ''ਚ ਮਸ਼ਹੂਰ ਭਦਰਕਾਲੀ ਮੰਦਰ ''ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਪੂਜਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਲੰਗਾਨਾ ਦੇ ਇਤਿਹਾਸਿਕ ਵਾਰੰਗਲ ਸ਼ਹਿਰ ਦੇ ਦੌਰੇ ਦੌਰਾਨ ਸ਼ਨੀਵਾਰ ਨੂੰ ਇੱਥੇ ਮਸ਼ਹੂਰ ਭਦਰਕਾਲੀ ਮੰਦਰ 'ਚ ਵਿਸ਼ੇਸ਼ ਪੂਜਾ ਕੀਤੀ। ਉਹ ਕਰੀਬ 6,100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਜਾਂ ਉਦਘਾਟਨ ਕਰਨ ਅਤੇ ਇਕ ਜਨਸਭਾ ਨੂੰ ਸੰਬੋਧਨ ਕਰਨ ਲਈ ਵਾਰੰਗਲ ਪੁੱਜੇ ਹਨ। 

                  Image

ਪ੍ਰਧਾਨ ਮੰਤਰੀ ਮੋਦੀ ਦੇ ਨਾਲ ਕੇਂਦਰੀ ਸੈਰ-ਸਪਾਟਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਤੇਲੰਗਾਨਾ ਇਕਾਈ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਕਿਸ਼ਨ ਰੈੱਡੀ ਅਤੇ ਹੋਰ ਨੇਤਾ ਵੀ ਮੌਜੂਦ ਸਨ। ਇਸਤੋਂ ਪਹਿਲਾਂ ਪ੍ਰਧਾਨ ਮੰਤਰੀ ਇਕ ਵਿਸ਼ੇਸ਼ ਜਹਾਜ਼ ਰਾਹੀਂ ਹੈਦਰਾਬਾਦ ਪਹੁੰਚੇ ਅਤੇ ਹੈਲੀਕਾਪਟਰ ਰਾਹੀਂ ਵਾਰੰਗਲ ਆਏ।

                  Image

ਵਾਰੰਗਲ ਰਵਾਨਾ ਹੋਣ ਤੋਂ ਪਹਿਲਾਂ ਮੋਦੀ ਨੇ ਟਵੀਟ ਕੀਤਾ ਕਿ ਇਕ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਵਾਰੰਗਲ ਜਾ ਰਿਹਾ ਹਾਂ, ਜਿੱਥੇ ਅਸੀਂ 6,100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਾਂਗੇ। ਇਨ੍ਹਾਂ ਪ੍ਰਾਜੈਕਟਾਂ 'ਚ ਰਾਜਮਾਰਗ ਤੋਂ ਲੈ ਕੇ ਰੇਲਵੇ ਤਕ ਵੱਖ-ਵੱਖ ਖੇਤਰਾਂ ਦੇ ਪ੍ਰਾਜੈਕਟ ਸ਼ਾਮਲ ਹਨ, ਜੋ ਤੇਲੰਗਾਨਾ ਦੇ ਲੋਕਾਂ ਨੂੰ ਲਾਭ ਪਹੁੰਚਾਉਣਗੇ।ਇਸਤੋਂ ਪਹਿਲਾਂ ਤੇਲੰਗਾਨਾ 'ਚ ਸੱਤਾਧਾਰੀ ਭਾਰਤ ਰਾਸ਼ਟਰ ਕਮੇਟੀ (ਬੀ.ਆਰ.ਐੱਸ.) ਦੇ ਕਾਰਜਾਰੀ ਪ੍ਰਧਾਨ ਕੇ.ਟੀ. ਰਾਮ ਰਾਓ ਨੇ ਕੇਂਦਰ ਦੀ ਰਾਸ਼ਟੀਰ ਜਨਤਾਂਤਰਿਕ ਗਠਜੋੜ (ਰਾਜਗ) ਸਰਕਾਰ 'ਤੇ ਪਿਛਲੇ 9 ਸਾਲਾਂ ਤੋਂ 'ਤੇਲੰਗਾਨਾ ਵਿਰੋਧੀ' ਹੋਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ 8 ਜੁਲਾਈ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਤੇਲੰਗਾਨਾ ਦੌਰੇ ਦਾ 'ਬਾਈਕਾਟ' ਕਰੇਗੀ।