ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਮੁੜ ਹੋਈ ਰੱਦ, ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਕੀਤੀ ਗਈ ਰੱਦ ਰਿਹਾਈ ਦੀ ਅਪੀਲ 

ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਮੁੜ ਹੋਈ ਰੱਦ, ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਕੀਤੀ ਗਈ ਰੱਦ ਰਿਹਾਈ ਦੀ ਅਪੀਲ 

ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਨੂੰ ਮੁੜ ਰੱਦ ਕਰ ਦਿੱਤੀ ਗਈ ਹੈ। ਸਜ਼ਾ ਸਮੀਖਿਆ ਬੋਰਡ ਨੇ ਇਹ ਫੈਸਲਾ 23 ਦਸੰਬਰ, 2025 ਨੂੰ ਕੀਤਾ। ਇਸ ਕੇਸ ਦੀ ਅਗਲੀ ਸੁਣਵਾਈ 13 ਫਰਵਰੀ ਹੈ। ਉਮਰ ਕੈਦ ਦੇ 51 ਮਾਮਲਿਆਂ ‘ਤੇ ਵਿਚਾਰ ਕਰਨ ਲਈ ਇੱਕ ਮੀਟਿੰਗ ਹੋਈ। ਸਜ਼ਾ ਸਮੀਖਿਆ ਬੋਰਡ ਨੇ ਪ੍ਰੋਫੈਸਰ ਭੁੱਲਰ ਸਮੇਤ 25 ਦੋਸ਼ੀਆਂ ਦੀ ਰਿਹਾਈ ਦੀਆਂ ਬੇਨਤੀਆਂ ਨੂੰ ਰੱਦ ਕਰ ਦਿੱਤਾ।

ਇਹ ਧਿਆਨ ਦੇਣ ਯੋਗ ਹੈ ਕਿ ਦਵਿੰਦਰਪਾਲ ਸਿੰਘ ਭੁੱਲਰ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ ਭੁੱਲਰ ਇਸ ਸਮੇਂ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਇਲਾਜ ਅਧੀਨ ਹੈ। ਸੁਪਰੀਮ ਕੋਰਟ ਨੇ 2014 ਵਿੱਚ ਉਸਦੀ ਮਾਨਸਿਕ ਸਥਿਤੀ ਅਤੇ ਰਹਿਮ ਦੀ ਅਪੀਲ ਵਿੱਚ ਦੇਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ।