- Updated: July 24, 2026 06:21 PM
ਅਮਲੋਹ-ਮੰਡੀ ਗੋਬਿੰਦਗੜ੍ਹ ਰੋਡ 'ਤੇ ਬੀਤੀ ਦੇਰ ਰਾਤ ਨਿਰਵਾਲ ਰੈਸਟੋਰੈਂਟ ਨੇੜੇ ਖੜੇ ਟਰਾਲੇ ਨਾਲ ਇਕ ਕਾਰ ਟਕਰਾ ਜਾਣ ਕਾਰਣ ਇਕ ਨੌਜਵਾਨ ਕਾਰੋਬਾਰੀ ਦੀ ਮੌਤ ਹੋ ਗਈ ਤੇ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮ੍ਰਿਤਕ ਦੀ ਪਹਿਚਾਣ ਅਮਲੋਹ ਦੇ ਮੋਬਾਇਲ ਕਾਰੋਬਾਰੀ ਦਿਨੇਸ਼ ਕੁਮਾਰ ਵਜੋਂ ਹੋਈ ਹੈ ਜਦੋਂਕਿ ਮਹੇਸ਼ ਕੁਮਾਰ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ। ਇਹ ਦਰਦਨਾਕ ਸੜਕ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਟਰਾਲੇ ਨਾਲ ਵੱਜਣ ਤੋਂ ਬਾਅਦ ਕਾਰ ਦੇ ਪਰਖੱਚੇ ਉਡ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਲੋਹ ਤਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਖੰਨਾ ਦੇ ਇਕ ਹਸਪਤਾਲ ਤੋਂ ਜਾਣਕਾਰੀ ਮਿਲੀ ਸੀ ਕਿ ਅਮਲੋਹ-ਮੰਡੀ ਗੋਬਿੰਦਗੜ੍ਹ ਰੋਡ 'ਤੇ ਬਣੇ ਨਿਰਵਾਲ ਰੈਸਟੋਰੈਂਟ ਨੇੜੇ ਇਕ ਸੜਕ ਹਾਦਸਾ ਵਾਪਰਿਆ ਹੈ। ਕਾਰ ਵਿਚ ਸਵਾਰ ਮੰਡੀ ਗੋਬਿੰਦਗੜ੍ਹ ਸਾਇਡ ਤੋਂ ਅਮਲੋਹ ਵੱਲ ਆ ਰਹੇ ਸਨ ਕਿ ਕਾਰ ਸਾਇਡ ਤੇ ਇਕ ਖੜੇ ਟਰਾਲੇ ਨਾਲ ਜਾ ਟਕਰਾਈ ਜਿਸ ਵਿੱਚ ਦਿਨੇਸ਼ ਕੁਮਾਰ ਵਾਸੀ ਅਮਲੋਹ ਦੇ ਤੌਰ ਤੇ ਹੋਈ ਹੈ ਜਿਸ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ ਤੇ ਇਕ ਵਿਅਕਤੀ ਮਹੇਸ਼ ਕੁਮਾਰ ਗੰਭੀਰ ਰੂਪ ਵਿੱਚ ਜਖਮੀ ਹੈ। ਉਹਨਾਂ ਨੇ ਦੱਸਿਆ ਕਿ ਸੜਕ ਹਾਦਸੇ ਦੇ ਕਾਰਨਾ ਦਾ ਪਤਾ ਕੀਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।