ਪੰਜਾਬ ''ਚ ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਹੋਏ ਗ੍ਰਿਫਤਾਰ, ਡਰੋਨ ਰਾਹੀਂ ਸਰਹੱਦ ਪਾਰੋਂ ਮੰਗਵਾਉਦੇ ਸੀ ਹਥਿਆਰ ਤੇ ਨਸ਼ਾ

ਪੰਜਾਬ ''ਚ ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਹੋਏ ਗ੍ਰਿਫਤਾਰ, ਡਰੋਨ ਰਾਹੀਂ ਸਰਹੱਦ ਪਾਰੋਂ ਮੰਗਵਾਉਦੇ ਸੀ ਹਥਿਆਰ ਤੇ ਨਸ਼ਾ

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜੇ 3 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ 1 ਗੈਰ-ਕਾਨੂੰਨੀ .30 ਬੋਰ ਪਿਸਤੌਲ ਬਰਾਮਦ ਕੀਤਾ ਗਿਆ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ 'ਤੇ ਸਾਂਝੀ ਕੀਤੀ ਹੈ।

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਅੱਗੇ ਸਪਲਾਈ ਲਈ ਡਰੋਨ ਰਾਹੀਂ ਹੈਰੋਇਨ, ਅਫੀਮ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪੁਲਸ ਨੇ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਦੋਸ਼ੀਆਂ ਅਤੇ ਹੋਰ ਸਾਥੀਆਂ ਵਿਚਕਾਰ ਸਬੰਧ ਵੀ ਸਥਾਪਤ ਕੀਤੇ ਹਨ।

                                                Image

ਡੀ. ਜੀ. ਪੀ. ਨੇ  ਦੱਸਿਆ ਕਿ ਮੁਲਜ਼ਮ ਖਿਲਾਫ਼ ਪੀ.ਐਸ. ਕੰਟੋਨਮੈਂਟ, ਪੀ.ਐਸ. ਏ-ਡਿਵੀਜ਼ਨ ਅਤੇ ਪੀ.ਐਸ. ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਮੁਲਜ਼ਮਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕਰਨ, ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਨਸ਼ੀਲੇ ਪਦਾਰਥਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਵਿਆਪਕ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।