ਵੱਡੀ ਖ਼ਬਰ: ਪੰਜਾਬ ’ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਰੁਪਏ ਦੀ ਨਕਦੀ ਸਮੇਤ 9 ਮੁਲਜ਼ਮ ਗ੍ਰਿਫ਼ਤਾਰ

ਵੱਡੀ ਖ਼ਬਰ: ਪੰਜਾਬ ’ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਰੁਪਏ ਦੀ ਨਕਦੀ ਸਮੇਤ 9 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ 'ਚ ਸ਼ਾਮਲ 3 ਵੱਡੇ ਨੈੱਟਵਰਕਾਂ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਸ ਨੇ ਇਸ ਮਾਮਲੇ ਦੇ ਸਬੰਧ 'ਚ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਮੁਲਜ਼ਮਾਂ ਤੋਂ 8 ਗੈਰ-ਕਾਨੂੰਨੀ ਪਿਸਤੌਲ, 8.536 ਕਿਲੋਗ੍ਰਾਮ ਹੈਰੋਇਨ, 12.95 ਲੱਖ ਰੁਪਏ ਦੀ ਨਸ਼ੀਲੇ ਪਦਾਰਥਾਂ ਦੀ ਕਮਾਈ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਸ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਸਕਰੀ 'ਚ ਸ਼ਾਮਲ ਮੁਲਜ਼ਮ ਵਿਦੇਸ਼ਾਂ 'ਚ ਸਥਿਤ ਹੈਂਡਲਰਾਂ ਦੇ ਸੰਪਰਕ 'ਚ ਸਨ। ਵਿਦੇਸ਼ਾਂ ਤੋਂ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਤੇ ਹੈਰੋਇਨ ਦੀ ਖੇਪ ਸਪਲਾਈ ਕੀਤੀ ਜਾਂਦੀ ਸੀ, ਜਿਸ ਤੋਂ ਬਾਅਦ ਉਹ ਇਹ ਖੇਪ ਹੋਰ ਅਪਰਾਧਿਕ ਤੱਤਾਂ ਨੂੰ ਵੰਡਦੇ ਸਨ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

Image

ਮਿਲੀ ਜਾਣਕਾਰੀ ਮੁਤਾਬਕ ਥਾਣਾ ਕੈਂਟ ਅਤੇ ਛੇਹਰਟਾ ਅੰਮ੍ਰਿਤਸਰ ਵਿਖੇ ਪੁਲਸ ਥਾਣਿਆਂ 'ਚ 3 ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਪੁਲਸ ਹੁਣ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦੇ ਵੇਰਵਿਆਂ ਨੂੰ ਇਕੱਠਾ ਕੀਤਾ ਜਾ ਸਕੇ। ਜਾਂਚ ਦਾ ਉਦੇਸ਼ ਮੁਲਜ਼ਮਾਂ ਦੇ ਸਾਥੀਆਂ ਦੀ ਪਛਾਣ ਕਰਨਾ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣਾ ਤੇ ਇਨ੍ਹਾਂ ਨਾਜਾਇਜ਼ ਸਾਮਾਨ ਦੇ ਪ੍ਰਾਪਤ ਕਰਤਾਵਾਂ ਦਾ ਪਤਾ ਲਗਾਉਣਾ ਹੈ। ਪੁਲਸ ਵੱਲੋਂ ਇਨ੍ਹਾਂ ਨੈੱਟਵਰਕਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਦੇ ਨਾਲ-ਨਾਲ ਫਾਰਵਰਡ ਤੇ ਬੈਕਵਰਡ ਲਿੰਕਸ ਦੀ ਜਾਂਚ ਜਾਰੀ ਹੈ। ਇਸ ਤੋਂ ਇਲਾਵਾ ਪੁਲਸ ਵਿਦੇਸ਼ੀ-ਆਧਾਰਿਤ ਹੈਂਡਲਰਾਂ ਤੇ ਸਥਾਨਕ ਅਪਰਾਧਿਕ ਨੈੱਟਵਰਕਾਂ ਵਿਚਕਾਰ ਸਬੰਧਾਂ ਦੀ ਜਾਂਚ ਕਰ ਰਹੀ ਹੈ।