- Updated: October 13, 2026 07:47 PM
ਮਾਨਸਾ 'ਚ ਐਂਟੀ ਡਰੱਗ ਟਾਸਕ ਫੋਰਸ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਗਰੋਂ ਮਾਨਸਾ ਵਿਚ ਅੱਜ ਸਾਰਾ ਦਿਨ ਤਣਾਅਪੂਰਨ ਮਾਹੌਲ ਰਿਹਾ ਅਤੇ ਹੁਣ ਬਰਨਾਲਾ ਸਿਰਸਾ ਨੈਸ਼ਨਲ ਹਾਅਵੇਅ ’ਤੇ ਟੈਂਟ ਗੱਡ ਕੇ ਪੱਕਾ ਧਰਨਾ ਲਗਾ ਦਿੱਤਾ ਗਿਆ ਹੈ। ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ, ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਪੁਲਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਇਹ ਵਾਰਦਾਤ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤੇ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ ਹੈ। ਪਰਿਵਾਰ ਨੇ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤਕ ਉਹ ਆਪਣੇ ਪੁੱਤ ਦਾ ਅੰਤਿਮ ਸਸਕਾਰ ਨਹੀਂ ਕਰਨਗੇ।