ਪੰਜਾਬ ''ਚ ਜ਼ੋਰਦਾਰ ਧਮਾਕੇ ਕਾਰਨ 4 ਲੋਕਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ

ਪੰਜਾਬ ''ਚ ਜ਼ੋਰਦਾਰ ਧਮਾਕੇ ਕਾਰਨ 4 ਲੋਕਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਇਕ ਪਟਾਕਾ ਫੈਕਟਰੀ ਵਿਚ ਜ਼ੋਰਦਾਰ ਧਮਾਕਾ ਹੋ ਗਿਆ ਹੈ, ਜਿਸ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਈ ਹੋਰ ਲੋਕ ਜ਼ਖ਼ਮੀ ਵੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਲੰਬੀ 'ਚ ਪੈਂਦੇ ਪਿੰਡ ਸਿੰਘੇਵਾਲਾ ਦੀ ਪਟਾਕਾ ਫੈਕਟਰੀ ਵਿਚ ਧਮਾਕਾ ਹੋ ਗਿਆ। ਇਸ ਦੌਰਾਨ ਫੈਕਟਰੀ ਵਿਚ ਕੰਮ ਕਰਦੇ 4 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ ਤੇ ਕਈ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਏਮਜ਼ ਬਠਿੰਡਾ ਵਿਖੇ ਭਿਜਵਾਇਆ ਗਿਆ ਹੈ। ਧਮਾਕੇ ਦੀ ਆਵਾਜ਼ ਸੁਣ ਆਲੇ-ਦੁਆਲੇ ਦੇ ਲੋਕ ਸਹਿਮ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਵੀ ਮੌਕੇ 'ਤੇ ਪਹੁੰਚ ਗਈ ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।