- Updated: September 17, 2025 04:58 PM
ਮੋਗਾ ਦੇ ਪਿੰਡ ਮਹੇਸਰੀ 'ਚ ਰੂਹ ਕੰਬਾਊ ਘਟਨਾ ਵਾਪਰੀ ਹੈ, ਜਿੱਥੇ ਇਕ ਨੌਜਵਾਨ ਨੂੰ ਦਿਨ-ਦਿਹਾੜੇ ਗੰਡਾਸਿਆਂ ਨਾਲ ਵੱਢ ਦਿੱਤਾ ਗਿਆ ਹੈ। ਘਟਨਾ ਮਗਰੋਂ ਮੌਕੇ 'ਤੇ ਭਾਰੀ ਪੁਲਸ ਫ਼ੋਰਸ ਪਹੁੰਚ ਚੁੱਕੀ ਹੈ ਤੇ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਧਰਮਪ੍ਰੀਤ ਵਜੋਂ ਹੋਈ ਹੈ, ਜੋ ਤਕਰੀਬਨ 22 ਸਾਲ ਦਾ ਸੀ। ਅੱਜ ਜਦੋਂ ਉਹ ਮੋਟਰਸਾਈਕਲ 'ਤੇ ਕੰਮ ਤੋਂ ਪਰਤ ਰਿਹਾ ਸੀ ਤਾਂ ਉਸ ਦਾ ਗੰਡਾਸੇ ਮਾਰ-ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਹੈ। ਫ਼ਿਲਹਾਲ ਇਸ ਘਟਨਾ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ।