- Updated: August 11, 2023 08:20 AM
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਬੋਹਰ 'ਚ ਵਰਕਰ ਮੀਟਿੰਗ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਸੁਨੀਲ ਜਾਖੜ ਦਾ ਅਬੋਹਰ ਪਹੁੰਚਣ 'ਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਉਸ ਸਮੇਂ ਅਚਾਨਕ ਤਬੀਅਤ ਖਰਾਬ ਹੋ ਗਈ ਜਦੋਂ ਉਹ ਅਬੋਹਰ ਵਿਚ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਮੰਚ ‘ਤੇ ਮੌਜੂਦ ਨੇਤਾਵਾਂ ਤੇ ਸਮਰਥਕਾਂ ਨੇ ਉਨ੍ਹਾਂ ਨੂੰ ਤੁਰੰਤ ਸੰਭਾਲਿਆ ਤੇ ਪਾਣੀ ਪਿਲਾਇਆ। ਇਸ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਖਬਰ ਹੈ ਕਿ ਉਨ੍ਹਾਂ ਨੂੰ ਅਚਾਨਕ ਚੱਕਰ ਆ ਗਿਆ ਸੀ। ਹਾਲਾਂਕਿ ਉਥੇ ਮੌਜੂਦ ਵਰਕਰਾਂ ਨੇ ਉਨ੍ਹਾਂ ਨੂੰ ਤੁਰੰਤ ਸੰਭਾਲ ਲਿਆ। ਉਨ੍ਹਾਂ ਦੀ ਇਹ ਸਭਾ ਸੋਸ਼ਲ ਮੀਡੀਆ ‘ਤੇ ਵੀ ਆਨਲਾਈਨ ਚੱਲ ਰਹੀ ਸੀ। ਇਸ ਵਿਚ ਜਾਖੜ ਨੂੰ ਸਮਰਥਕ ਸੰਭਾਲਦੇ ਦਿਖੇ। ਨਾਲ ਹੀ ਮੰਚ ‘ਤੇ ਸੀਆਰਪੀਐੱਫ ਦੇ ਜਵਾਨ ਵੀ ਪਹੁੰਚ ਗਏ। ਪਤਾ ਲੱਗਾ ਹੈ ਕਿ ਹੁਣ ਉਹ ਠੀਕ ਹਨ। ਤਬੀਅਤ ਵਿਗੜਨ ਤੋਂ ਪਹਿਲਾਂ ਉਨ੍ਹਾਂ ਨੇ ਸਭ ਨੂੰ ਸੰਬੋਧਨ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ ਤੇ ਉਨ੍ਹਾਂ ਨੂੰ ਘੇਰ ਭੇਜ ਦਿੱਤਾ ਗਿਆ ਹੈ।