ਸੁਨੀਲ ਜਾਖੜ ਨੇ PM ਨਰਿੰਦਰ ਮੋਦੀ ਨੂੰ ਆਦਮਪੁਰ ਏਅਰਪੋਰਟ ਦਾ ਨਾਂ ਬਦਲਣ ਨੂੰ ਲੈ ਕੇ ਲਿਖੀ ਚਿੱਠੀ

ਸੁਨੀਲ ਜਾਖੜ ਨੇ PM ਨਰਿੰਦਰ ਮੋਦੀ ਨੂੰ ਆਦਮਪੁਰ ਏਅਰਪੋਰਟ ਦਾ ਨਾਂ ਬਦਲਣ ਨੂੰ ਲੈ ਕੇ ਲਿਖੀ ਚਿੱਠੀ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈ ਹੈ। ਜਾਖੜ ਵੱਲੋਂ ਲਿਖੀ ਗਈ ਚਿੱਠੀ ਵਿਚ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ 'ਤੇ ਰੱਖਣ ਦੀ ਮੰਗ ਕੀਤੀ ਗਈ ਹੈ। ਇੰਨਾ ਹੀ ਨਹੀਂ ਜਾਖੜ ਵੱਲੋਂ ਦਿੱਲੀ ਦੀ ਤੁਗਲਕਾਬਾਦ ਵਿਚ ਮੰਦਿਰ ਦੇ ਮੁੜ ਨਿਰਮਾਣ ਦੀ ਵੀ ਮੰਗ ਕੀਤੀ ਗਈ ਹੈ। ਉਨ੍ਹਾਂ ਵੱਲੋਂ ਤੁਗਲਕਾਬਾਦ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਦੇ ਆਲੇ-ਦੁਆਲੇ ਸੁੰਦਰ ਵਾਟਿਕਾ ਬਣਾਉਣ ਦੀ ਵੀ ਮੰਗ ਕੀਤੀ ਗਈ ਹੈ। 

             Image

ਇਥੇ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਸ਼ਿਆਰਪੁਰ ਵਿਚ ਕੀਤੀ ਗਈ ਰੈਲੀ ਦੌਰਾਨ ਆਦਮਪੁਰ ਏਅਰਪੋਰਟ ਦਾ ਬਦਲ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ 'ਤੇ ਰੱਖਣ ਦਾ ਵਾਅਦਾ ਕੀਤਾ ਸੀ। ਉਂਝ ਲੋਕਾਂ ਦੀ ਇਹ ਮੰਗ ਕਾਫ਼ੀ ਸਮੇਂ ਤੋਂ ਚੱਲਦੀ ਆ ਰਹੀ ਹੈ।