- Updated: November 19, 2026 01:10 PM
ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਭਾਜਪਾ ਵਿਚ ਅੱਜ ਵੱਡੇ ਪੱਧਰ ‘ਤੇ ਲੋਕ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸ ਦੌਰਾਨ ਮੋਗਾ ਤੋਂ ਨਵਦੀਪ ਸਿੰਘ ਸੰਘਾ, ਲੁਧਿਆਣਾ ਤੋਂ ਸੁਰੇਂਦਰ ਪਾਲ ਚੌਹਾਨ ਤੇ ਸੰਗਰੂਰ ਦੇ ਲਹਿਰਾਗਾਗਾ ਹਾਰਦਿਕ ਨਯਨ ਨੇ ਆਪਣੇ ਸਾਥੀਆਂ ਸਣੇ ਭਾਜਪਾ ਦਾ ਪੱਲਾ ਫੜਿਆ ਹੈ।
ਪਾਰਟੀ ਦੇ ਪ੍ਰਧਾਨ ਕੇਵਲ ਢਿੱਲੋਂ ਤੇ ਹਰਿਆਣਾ ਦੇ ਮੁਖ ਮੰਤਰੀ ਨਾਇਬ ਸੈਣੀ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਪਾਰਟੀ ਵੱਲੋਂ ਕਿਹਾ ਗਿਆ ਕਿ ਪੰਜਾਬ ਵਿਚ ਭਾਜਪਾ ਸਰਕਾਰ ਆਉਣ ‘ਤੇ ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ।