- Updated: November 23, 2024 04:15 PM
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਚੋਣ ਨਤੀਜਿਆਂ ਦੌਰਾਨ 4 ਵਿਧਾਨ ਸਭਾ ਹਲਕਿਆਂ 'ਚੋਂ 3 ਸੀਟਾਂ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਲਈ ਹੈ, ਜਦੋਂ ਕਿ ਬਰਨਾਲਾ ਸੀਟ 'ਤੇ ਕਾਂਗਰਸ ਦੀ ਜਿੱਤ ਹੋਈ ਹੈ। ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਜਿੱਤ ਹਾਸਲ ਕਰ ਲਈ ਹੈ।
ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਤੋਂ 'ਆਪ' ਦੇ ਗੁਰਦੀਪ ਸਿੰਘ ਰੰਧਾਵਾ ਨੇ 5,772 ਵੋਟਾਂ ਦੇ ਫ਼ਰਕ ਨਾਲ ਇੱਥੇ ਵੱਡੀ ਜਿੱਤ ਹਾਸਲ ਕੀਤੀ ਹੈ। ਗੁਰਦੀਪ ਸਿੰਘ ਰੰਧਾਵਾ (ਆਪ) ਨੂੰ 59,004 ਵੋਟਾਂ ਪਈਆਂ ਹਨ ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ। ਡਿੰਪੀ ਢਿੱਲੋਂ ਨੂੰ 71198 ਵੋਟਾਂ ਹਾਸਲ ਹੋਈਆਂ, ਜਦਕਿ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ 49397 ਵੋਟਾਂ ਨਾਲ ਦੂਜੇ ਨੰਬਰ 'ਤੇ ਅਤੇ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ 12174 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ ਹਨ। ਇਸ ਤੋਂ ਇਲਾਵਾ ਬਰਨਾਲਾ ਸੀਟ 'ਤੇ 'ਆਪ' ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਬਰਨਾਲਾ 'ਚ ਕਾਂਗਰਸ ਦੇ ਕਾਲਾ ਢਿੱਲੋਂ 2147 ਵੋਟਾਂ ਨਾਲ ਜੇਤੂ ਰਹੇ ਹਨ।
ਚੱਬੇਵਾਲ 'ਚ (ਆਪ) ਦੇ ਇਸ਼ਾਂਕ ਕੁਮਾਰ ਚੱਬੇਵਾਲ ਜੇਤੂ
ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਇਸ਼ਾਂਕ ਕੁਮਾਰ ਚੱਬੇਵਾਲ ਨੇ ਜਿੱਤ ਹਾਸਲ ਕਰ ਲਈ ਹੈ। ਇਸ਼ਾਂਕ ਕੁਮਾਰ ਚੱਬੇਵਾਲ ਨੂੰ 51904 ਵੋਟਾਂ ਪਈਆਂ ਹਨ। ਉਥੇ ਹੀ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ 'ਤੇ ਰਹੇ ਹਨ ਅਤੇ 23214 ਵੋਟਾਂ ਪਈਆਂ ਹਨ ਅਤੇ ਭਾਜਪਾ ਤੀਜੇ ਨੰਬਰ 'ਤੇ ਚੱਲ ਰਹੀ ਹੈ। ਭਾਜਪਾ ਦੇ ਉਮੀਦਵਾਰ ਸੋਹਣ ਸਿੰਘ ਠੰਢਲ ਨੂੰ 8692 ਵੋਟਾਂ ਪਈਆਂ ਹਨ।
ਕਾਂਗਰਸ ਦੇ ਗੜ੍ਹ 'ਚ 'ਆਪ' ਦਾ ਕਬਜ਼ਾ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਜੇਤੂ
ਕਾਂਗਰਸ ਦੇ ਗੜ੍ਹ 'ਚ 'ਆਪ' ਦਾ ਕਬਜ਼ਾ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਜੇਤੂ ਡੇਰਾ ਬਾਬਾ ਨਾਨਕ ਕਾਂਗਰਸ ਦੇ ਗੜ੍ਹ 'ਚ 'ਆਪ' ਨੇ ਕਬਜ਼ਾ ਕਰ ਲਿਆ ਹੈ। 'ਆਪ' ਦੇ ਗੁਰਦੀਪ ਸਿੰਘ ਰੰਧਾਵਾ ਨੇ 5,772 ਵੋਟਾਂ ਦੇ ਫ਼ਰਕ ਨਾਲ ਇੱਥੇ ਵੱਡੀ ਜਿੱਤ ਹਾਸਲ ਕੀਤੀ ਹੈ। ਗੁਰਦੀਪ ਸਿੰਘ ਰੰਧਾਵਾ (ਆਪ) ਨੂੰ 59,004 ਵੋਟਾਂ ਪਈਆਂ ਹਨ। ਉਥੇ ਹੀ ਕਾਂਗਰਸ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦੂਜੇ ਨੰਬਰ 'ਤੇ ਰਹੇ ਹਨ ਅਤੇ 53,322 ਵੋਟਾਂ ਪਈਆਂ ਹਨ, ਜਦੋਂ ਕਿ ਭਾਜਪਾ ਦੇ ਉਮੀਦਵਾਰ ਰਵੀ ਕਰਨ ਸਿੰਘ ਕਾਹਲੋਂ ਨੂੰ 6,449 ਵੋਟਾਂ ਪਈਆਂ ਹਨ।
ਬਰਨਾਲਾ 'ਚ ਕਾਂਗਰਸ ਨੇ ਮਾਰੀ ਬਾਜ਼ੀ, ਕੁਲਦੀਪ ਸਿੰਘ ਕਾਲਾ ਢਿੱਲੋਂ ਜੇਤੂ
ਵਿਧਾਨ ਸਭਾ ਹਲਕਾ ਬਰਨਾਲਾ 'ਚ ਕਾਂਗਰਸ ਦੇ ਕਾਲਾ ਢਿੱਲੋਂ 2147 ਵੋਟਾਂ ਨਾਲ ਜੇਤੂ ਰਹੇ ਹਨ। ਕਾਲਾ ਢਿੱਲੋਂ ਨੂੰ 28,226, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 26079, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 17937 ਅਤੇ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 16893 ਵੋਟਾਂ ਪਈਆਂ।
ਚੌਥੇ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਅੱਗੇ ਨਿਕਲ ਗਏ। ਉਨ੍ਹਾਂ ਨੂੰ 6368, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 6008, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 4772 ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਨੂੰ 2016 ਵੋਟਾਂ ਪਈਆਂ।
ਦੂਜੇ ਰਾਊਂਡ ਤਕ ਹਰਿੰਦਰ ਸਿੰਘ ਧਾਲੀਵਾਲ ਨੂੰ 3844, ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਨੂੰ 2998, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 2092, ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 2384 ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਨੂੰ 1514 ਵੋਟਾਂ ਪਈਆਂ।
ਪਹਿਲੇ ਰਾਊਂਡ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ 634 ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਦੂਜੇ ਰਾਊਂਡ ਵਿਚ ਇਹ ਲੀਡ ਵੱਧ ਕੇ 846 ਵੋਟਾਂ ਦੀ ਹੋ ਗਈ। ਤੀਜੇ ਰਾਊਂਡ ਵਿਚ ਇਹ ਲੀਡ ਘੱਟ ਕੇ 261 ਦੀ ਰਹਿ ਗਈ ਤੇ ਚੌਥੇ ਰਾਊਂਡ ਵਿਚ ਕਾਂਗਰਸੀ ਉਮੀਦਵਾਰ 360 ਵੋਟਾਂ ਨਾਲ ਅੱਗੇ ਚੱਲ ਰਹੇ।
ਬਰਨਾਲਾ 'ਚ ਕਾਂਗਰਸੀ ਉਮੀਦਵਾਰ 360 ਵੋਟਾਂ ਨਾਲ ਅੱਗੇ
ਗਿੱਦੜਬਾਹਾ 'ਚ 'ਆਪ' ਦੇ ਡਿੰਪੀ ਢਿੱਲੋਂ ਦੀ ਵੱਡੀ ਜਿੱਤ
ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ। ਡਿੰਪੀ ਢਿੱਲੋਂ ਨੂੰ 71198 ਵੋਟਾਂ ਹਾਸਲ ਹੋਈਆਂ, ਜਦਕਿ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ 49397 ਵੋਟਾਂ ਨਾਲ ਦੂਜੇ ਨੰਬਰ 'ਤੇ ਅਤੇ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ 12174 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ ਹਨ।