ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਬਦਲਿਆ, ਹੁਣ 27 ਜੁਲਾਈ ਦੀ ਬਜਾਏ ਇਸ ਦਿਨ ਹੋਵੇਗੀ ਮੀਟਿੰਗ

ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਬਦਲਿਆ, ਹੁਣ 27 ਜੁਲਾਈ ਦੀ ਬਜਾਏ ਇਸ ਦਿਨ ਹੋਵੇਗੀ ਮੀਟਿੰਗ

ਪੰਜਾਬ ਕੈਬਨਿਟ ਦੀ 27 ਜੁਲਾਈ ਦਿਨ ਵੀਰਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ 29 ਜੁਲਾਈ ਦਿਨ ਸ਼ਨੀਵਾਰ ਨੂੰ ਸੱਦੀ ਗਈ ਹੈ। ਮੀਟਿੰਗ ਸਵੇਰੇ 11.30 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ।

ਇਸ ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਸਾਰੇ ਕੈਬਨਿਟ ਮੰਤਰੀਆਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

                      Image

ਦੱਸ ਦੇਈਏ ਕਿ ਇਸ ਮੀਟਿੰਗ ਦਾ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਹੈ। ਪਰ ਇਸ ਮੀਟਿੰਗ ਵਿੱਚ ਪੰਜਾਬ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।