ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਆ ਸਕਦਾ ਵੱਡਾ ਫ਼ੈਸਲਾ,ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ।

ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਆ ਸਕਦਾ ਵੱਡਾ ਫ਼ੈਸਲਾ,ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਣ ਜਾ ਰਹੀ ਹੈ।

ਇਸ ਮੀਟਿੰਗ ਦੌਰਾਨ ਜਿੱਥੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਹੋਣ ਦੀ ਸੰਭਾਵਨਾ ਹੈ, ਉੱਥੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਵੀ ਵੱਡਾ ਫ਼ੈਸਲਾ ਆ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਅੱਜ ਦੀ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਦੀਆਂ ਜੇਲ੍ਹਾਂ 'ਚੋਂ ਰਿਹਾਅ ਹੋਣ ਵਾਲੇ 51 ਕੈਦੀਆਂ ਦੀ ਸੂਚੀ ਨੂੰ ਹਰੀ ਝੰਡੀ ਦੇਣ ਜਾ ਰਹੀ ਹੈ, ਜਿਸ 'ਚ ਨਵਜੋਤ ਸਿੱਧੂ ਦਾ ਨਾਂ ਵੀ ਦਰਜ ਹੈ। ਜੇਕਰ ਸਰਕਾਰ ਵੱਲੋਂ ਮੀਟਿੰਗ 'ਚ ਇਸ ਸਬੰਧੀ ਹਰੀ ਝੰਡੀ ਮਿਲ ਗਈ ਤਾਂ ਨਵਜੋਤ ਸਿੱਧੂ ਕੇਂਦਰੀ ਜੇਲ੍ਹ 'ਚੋਂ ਰਿਹਾਅ ਹੋ ਸਕਦੇ ਹਨ।