ਭਲਕੇ ਬਜਟ ਪੇਸ਼ ਕਰਨ ਮਗਰੋਂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਭਲਕੇ ਬਜਟ ਪੇਸ਼ ਕਰਨ ਮਗਰੋਂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਪੰਜਾਬ ਦੀ ਮਾਨ ਸਰਕਾਰ ਵੱਲੋਂ ਸ਼ੁੱਕਰਵਾਰ ਯਾਨੀ ਕਿ 10 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਣਾ ਹੈ। ਜਿਸ ਤੋਂ ਬਾਅਦ ਦੁਪਹਿਰ 3.30 ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ 10 ਮਾਰਚ ਨੂੰ ਪਹਿਲਾਂ ਮਾਨ ਸਰਕਾਰ ਬਜਟ ਪੇਸ਼ ਕਰੇਗੀ ਅਤੇ ਉਸ ਤੋਂ ਬਾਅਦ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ।

       Image