- Updated: May 11, 2026 09:33 PM
ਪੰਜਾਬ ਸਰਕਾਰ ਵੱਲੋਂ ਅੱਜ ਸੋਮਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਨਵੀਂ ਵੰਡ ਦੇ ਅਨੁਸਾਰ ਤਰੁਣਪ੍ਰੀਤ ਸਿੰਘ ਸੌਂਦ ਨੂੰ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵੀ ਸੌਂਪ ਦਿੱਤੀ ਗਈ ਹੈ । ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਵਿਭਾਗ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਅਮਨ ਅਰੋੜਾ ਹੁਣ ਉਦਯੋਗ ਵਿਭਾਗ ਦੀ ਕਮਾਨ ਵੀ ਸੰਭਾਲਣਗੇ। ਇਹ ਫੇਰਬਦਲ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਦੇ ਤੁਰੰਤ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ।
