- Updated: March 24, 2026 12:50 PM
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਦੀ ਮੌਤ ’ਤੇ ਕਿ ਅਸੀਂ ਕਿਸੇ ਮੰਤਰੀ ਸੰਤਰੀ ਦੀ ਪਰਵਾਹ ਨਹੀਂ ਕਰਦੇ। ਸਾਡੇ ਲਈ ਸਾਰੇ ਮੰਤਰੀ ਸੰਤਰੀ ਇਕੋ ਜਿਹੇ ਹਨ ਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਜ਼ਰੂਰ ਹੋਵੇਗੀ। ਮੰਤਰੀ ਦਾ ਅਸਤੀਫ਼ਾ ਹੋ ਗਿਆ, ਗ੍ਰਿਫ਼ਤਾਰੀ ਹੋ ਗਈ ਤੇ ਹੁਣ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਅਸੀਂ ਗਗਨਦੀਪ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਆਪਣੇ ਮੰਤਰੀਆਂ ਖ਼ਿਲਾਫ਼ ਕਾਰਵਾਈ ਨਹੀਂ ਕਰਦੀਆਂ ਸਨ ਪਰ ਅਸੀਂ ਉਨ੍ਹਾਂ ਵਰਗੇ ਨਹੀਂ ਹਾਂ। ਉਨ੍ਹਾਂ ਕਿਹਾ ਕਿ ਅਸੀਂ ਗਗਦੀਪ ਦੇ ਪਰਿਵਾਰ ਦੇ ਨਾਲ ਹਮੇਸ਼ਾ ਖੜ੍ਹੇ ਹਾਂ।
ਉਨ੍ਹਾਂ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਸਮੇਂ ਕਿਸੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਿਉਂ ਨਹੀਂ ਕਰਵਾਈ ਜਾਂਦੀ ਸੀ? ਪੰਜਾਬ ਪੁਲਿਸ ਜਾਂਚ ਕਰਨ ਦੇ ਕਾਬਿਲ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ’ਚ ਕੈਪਟਨ ਅਮਰਿੰਦਰ ਸਿੰਘ ਅਤੇ ਭਰਤਇੰਦਰ ਸਿੰਘ ਚਾਹਲ ਦਾ ਨਾਂ ਲੈ ਕੇ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ ਅਤੇ ਉਸ ਵਿਅਕਤੀ ਦੀ ਮੌਤ ਹੋ ਗਈ ਸੀ ਕੀ ਇਸ ਮਾਮਲੇ ’ਚ ਸੀ.ਬੀ.ਆਈ. ਜਾਂਚ ਹੋਈ ਸੀ। ਇਸੇ ਤਰ੍ਹਾਂ ਅਮਿਤ ਸ਼ਾਹ ਦਾ ਨਾਂ ਲੈ ਕੇ ਇਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਅਤੇ ਕੀ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਹੋਈ, ਪਰ ਅਸੀਂ ਗਗਨਦੀਪ ਰੰਧਾਵਾ ਦੇ ਮਾਮਲੇ ’ਚ ਨਿਰਪੱਖ ਜਾਂਚ ਕਰਵਾਵਾਂਗੇ।