- Updated: September 15, 2026 01:12 PM
ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਹੋ ਰਿਹਾ ਹੈ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਾਂਗਰਸ ਦੇ ਸਾਰੇ ਆਗੂ ਇੱਕੋ ਮੰਚ ‘ਤੇ ਮੌਜੂਦ ਹਨ। ਇਸ ਪ੍ਰਦਰਸ਼ਨ ‘ਚ ਖੁਦਕੁਸ਼ੀ ਕਰਨ ਵਾਲੇ ਗੁਲਜ਼ਾਰ ਸਿੰਘ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ਤੋਂ ਬਾਅਦ ਸਚਿਨ ਪਾਇਲਟ ਦਾ ਇਹ ਪਹਿਲਾ ਪੰਜਾਬ ਦੌਰਾ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦਾ ਸੁਆਗਤ ਕੀਤਾ ਹੈ। ਚੰਡੀਗੜ੍ਹ ਪਹੁੰਚਣ ‘ਤੇ ਕਾਂਗਰਸੀ ਵਰਕਰਾਂ ਵੱਲੋਂ ਸਚਿਨ ਪਾਇਲਟ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ।