ਪੰਜਾਬ ਕਾਂਗਰਸ ''ਚ ਵੱਧ ਰਹੀਆਂ ਗਤੀਵਿਧੀਆਂ ਹਾਈਕਮਾਂਡ ਨੇ ਦਿੱਲੀ ਸੱਦੇ ਸੂਬੇ ਦੇ ਲੀਡਰ

ਪੰਜਾਬ ਕਾਂਗਰਸ ''ਚ ਵੱਧ ਰਹੀਆਂ ਗਤੀਵਿਧੀਆਂ ਹਾਈਕਮਾਂਡ ਨੇ ਦਿੱਲੀ ਸੱਦੇ ਸੂਬੇ ਦੇ ਲੀਡਰ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਕਿਸ ਹੱਦ ਤੱਕ ਗੰਭੀਰ ਹੈ, ਇਸ ਦਾ ਇਸ ਗੱਲ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਕ ਤੋਂ ਬਾਅਦ ਇਕ ਲਗਾਤਾਰ ਮੀਟਿੰਗਾਂ ਸੱਦੀਆਂ ਜਾ ਰਹੀਆਂ ਹਨ। ਪਾਰਟੀ ਹੁਣ ਤੋਂ ਹੀ ਜ਼ਮੀਨੀ ਪੱਧਰ ’ਤੇ ਆਪਣੀਆਂ ਤਿਆਰੀਆਂ ਨੂੰ ਮਜ਼ਬੂਤ ਕਰਨ ਦੀ ਕਵਾਇਦ ’ਚ ਲੱਗੀ ਹੋਈ ਹੈ। ਮੰਗਲਵਾਰ ਨੂੰ ਹੋਈ ਬੈਠਕ ਤੋਂ ਬਾਅਦ ਪੰਜਾਬ ਪਰਤੇ ਕਾਂਗਰਸੀ ਆਗੂਆਂ ਨੂੰ ਬੁੱਧਵਾਰ ਦੁਪਹਿਰ ਮੁੜ ਦਿੱਲੀ ਪਹੁੰਚਣ ਦਾ ਸੁਨੇਹਾ ਮਿਲਿਆ, ਜਿਸ ਤੋਂ ਬਾਅਦ ਸੂਬੇ ਦੇ ਕਈ ਪ੍ਰਮੁੱਖ ਆਗੂ ਰਾਸ਼ਟਰੀ ਰਾਜਧਾਨੀ ਲਈ ਰਵਾਨਾ ਹੋ ਗਏ।

ਅੱਜ ਦੀ ਇਹ ਬੈਠਕ ਪੰਜਾਬ ਦੀ ਮੌਜੂਦਾ ਰਾਜਨੀਤਕ ਸਥਿਤੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਪਾਰਟੀ ਲੀਡਰਸ਼ਿਪ ਸੂਬੇ ’ਚ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਤੇ ਚੋਣ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਮੀਟਿੰਗ ਦੌਰਾਨ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।

ਵੀਰਵਾਰ ਨੂੰ ਹੋਣ ਵਾਲੀ ਇਸ ਬੈਠਕ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪਰਗਟ ਸਿੰਘ, ਰਾਣਾ ਗੁਰਜੀਤ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਡਾ. ਅਮਰ ਸਿੰਘ, ਵਿਜੈਇੰਦਰ ਸਿੰਗਲਾ, ਅਰੁਣਾ ਚੌਧਰੀ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਮਾਮਲਿਆਂ ਨਾਲ ਜੁੜੇ ਸਾਰੇ ਨਿਗਰਾਨਾਂ ਤੇ ਸਕੱਤਰਾਂ ਨੂੰ ਵੀ ਸੱਦਿਆ ਗਿਆ ਹੈ। ਇਸ ਮੌਕੇ ਪੰਜਾਬ ਦੇ ਸਾਰੇ 117 ਹਲਕਿਆਂ ਦੀ ਰਾਜਨੀਤਕ ਸਥਿਤੀ, ਜਥੇਬੰਦਕ ਢਾਂਚੇ ਮਜ਼ਬੂਤੀ ਤੇ ਸੰਭਾਵੀ ਉਮੀਦਵਾਰਾਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।