ਪੰਜਾਬ ਲਈ ਕਾਂਗਰਸ ਵਲੋਂ ਸਿਆਸੀ ਮਾਮਲਿਆਂ ਦੀ ਕਮੇਟੀ ਦਾ ਗਠਨ, ਵੜਿੰਗ-ਹਰੀਸ਼ ਚੌਧਰੀ-ਚੰਨੀ ਸਣੇ ਇਨ੍ਹਾਂ ਲੀਡਰਾਂ ਨੂੰ ਮਿਲੀ ਥਾਂ

ਪੰਜਾਬ ਲਈ ਕਾਂਗਰਸ ਵਲੋਂ ਸਿਆਸੀ ਮਾਮਲਿਆਂ ਦੀ ਕਮੇਟੀ ਦਾ ਗਠਨ, ਵੜਿੰਗ-ਹਰੀਸ਼ ਚੌਧਰੀ-ਚੰਨੀ ਸਣੇ ਇਨ੍ਹਾਂ ਲੀਡਰਾਂ ਨੂੰ ਮਿਲੀ ਥਾਂ

ਕਾਂਗਰਸ ਨੇ ਪੰਜਾਬ ਲਈ ਸਿਆਸੀ ਮਾਮਲਿਆਂ ਦੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿਚ ਸੀਨੀਅਰ ਆਗੂ ਹਰੀਸ਼ ਚੌਧਰੀ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ ਸਮੇਤ 31 ਆਗੂਆਂ ਨੂੰ ਜਗ੍ਹਾ ਦਿੱਤੀ ਗਈ ਹੈ। ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਣੁਗੋਪਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮੇਟੀ ਵਿਚ ਸੂਬੇ ਦੇ ਮੁੱਖ ਆਗੂਆਂ ਦੇ ਨਾਲ ਹੀ ਕਾਂਗਰਸ ਸੰਸਦਾਂ, ਵਿਧਾਇਕਾਂ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਕਮੇਟੀ ਵਿਚ ਕਾਂਗਰਸੀ ਸੰਸਦ ਡਾ. ਅਮਰ ਸਿੰਘ, ਰਵਨੀਤ ਸਿੰਘ ਬਿੱਟੂ, ਮਨੀਸ਼ ਤਿਵਾਰੀ ਦੇ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਸੂਬਾ ਪ੍ਰਧਾਨ ਰਜਿੰਦਰ ਕੌਰ ਭੱਠਲ, ਨਵਜੋਤ ਸਿੰਘ ਸਿੱਧੂ, ਸੁਖਪਾਲ ਸਿੰਘ ਖਹਿਰਾ ਸਮੇਤ ਕਈ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।

                Image

                 Image