ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਨੇ ਦੋ ਸੀਨੀਅਰ ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਨੇ ਦੋ ਸੀਨੀਅਰ ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਵਧ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਪ੍ਰਸ਼ਾਸਨਿਕ ਲੋੜਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 2 ਸੀਨੀਅਰ ਅਧਿਕਾਰੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਸਰਕਾਰ ਨੇ ਡਾ. ਅਨਿਲ ਕੁਮਾਰ ਗੋਇਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਦਾ ਆਰਜ਼ੀ ਚਾਰਜ ਸੌਂਪ ਦਿੱਤਾ ਹੈ।

ਦੂਜੇ ਪਾਸੇ ਡਾ. ਸਿਮੀ ਮਲਹੋਤਰਾ ਨੂੰ ਵੀ ਡਾਇਰੈਕਟਰ ਆਫ਼ ਹੈਲਥ ਸਰਵਿਸਿਜ਼ (ਐਸ.ਬੀ.) ਦਾ ਵਾਧੂ ਚਾਰਜ ਦਿੱਤਾ ਗਿਆ ਹੈ।  ਜ਼ਿਕਰਯੋਗ ਹੈ ਕਿ ਡਿਪਟੀ ਡਾਇਰੈਕਟਰ ਡਾ. ਸਿਮੀ ਮਲਹੋਤਰਾ ਨੂੰ ਵੀ ਡਾਇਰੈਕਟਰ ਆਫ਼ ਹੈਲਥ ਸਰਵਿਸਿਜ਼ (ਐਸ.ਬੀ.) ਦਾ ਆਰਜ਼ੀ ਚਾਰਜ ਸੌਂਪਿਆ ਗਿਆ ਹੈ।

1 ਨਵੰਬਰ ਨੂੰ ਜਾਰੀ ਕੀਤੇ ਹੁਕਮਾਂ ਅਨੁਸਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਡਾ. ਅਨਿਲ ਕੁਮਾਰ ਗੋਇਲ ਇਸ ਸਮੇਂ ਵਧੀਕ ਡਾਇਰੈਕਟਰ (ਸਿਹਤ) ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੂੰ ਅਗਲੇ ਹੁਕਮਾਂ ਤੱਕ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਦਾ ਆਰਜ਼ੀ ਚਾਰਜ ਦਿੱਤਾ ਗਿਆ ਹੈ। 

ਹੁਕਮਾਂ 'ਚ ਸਪੱਸ਼ਟ ਦੱਸਿਆ ਗਿਆ ਹੈ ਕਿ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਇਹ ਜ਼ਿੰਮੇਵਾਰੀਆਂ ਬਿਨਾਂ ਕਿਸੇ ਵਾਧੂ ਵਿੱਤੀ ਲਾਭ ਦੇ ਦਿੱਤੀਆਂ ਹਨ।