ਪੰਜਾਬ ਸਰਕਾਰ ਵੱਲੋਂ 28 ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਤੇ ਮੈਂਬਰਾਂ ਦਾ ਐਲਾਨ,CM ਮਾਨ ਬੋਲੇ- ‘ਆਓ ਮਿਲ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰੀਏ’

ਪੰਜਾਬ ਸਰਕਾਰ ਵੱਲੋਂ 28 ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਤੇ ਮੈਂਬਰਾਂ ਦਾ ਐਲਾਨ,CM ਮਾਨ ਬੋਲੇ- ‘ਆਓ ਮਿਲ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰੀਏ’

ਪੰਜਾਬ ਸਰਕਾਰ ਨੇ 28 ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਚੇਅਰਮੈਨ, ਉਪ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸਾਰੀਆਂ ਨਿਯੁਕਤੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕੀਤੀਆਂ ਗਈਆਂ ਹਨ।

         Image

         Image

ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਟੀਮ ਰੰਗਲਾ ਪੰਜਾਬ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਦੋਸਤਾਂ ਨੂੰ ਵਧਾਈ। ਆਓ ਮਿਲ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰੀਏ।