ਪੰਜਾਬ ਸਰਕਾਰ ਵੱਲੋਂ 20 ਜ਼ਿਲ੍ਹਿਆਂ ਦੇ ਚੇਅਰਮੈਨਾਂ ਦਾ ਕੀਤਾ ਗਿਆ ਐਲਾਨ

ਪੰਜਾਬ ਸਰਕਾਰ ਵੱਲੋਂ 20 ਜ਼ਿਲ੍ਹਿਆਂ ਦੇ ਚੇਅਰਮੈਨਾਂ ਦਾ ਕੀਤਾ ਗਿਆ ਐਲਾਨ

ਪੰਜਾਬ ਸਰਕਾਰ 20 ਜ਼ਿਲ੍ਹਿਆਂ ਦੀ ਇੰਪਰਵੂਮੈਂਟ ਟਰੱਸਟ ਦੇ ਚੇਅਰਮੈਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਟਰੱਸਟੀ ਵੀ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵਲੰਟੀਅਰਾਂ ਨੂੰ ਵੀ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ, "ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ ਗਏ ਹਨ। ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਉਮੀਦ ਕਰਦੇ ਹਾਂ ਕਿ ਤੁਸੀਂ ਸਾਰੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਮਿਹਨਤ ਨਾਲ ਨਿਭਾਓਗੇ। ਆਉਣ ਵਾਲੇ ਦਿਨਾਂ 'ਚ ਹੋਰ ਵਲੰਟੀਅਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।"

                       Image

                           Image

                         Image

ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ ਗਏ ਹਨ। ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਉਮੀਦ ਕਰਦੇ ਹਾਂ ਕਿ ਤੁਸੀਂ ਸਾਰੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਮਿਹਨਤ ਨਾਲ ਨਿਭਾਓਗੇ। ਆਉਣ ਵਾਲੇ ਦਿਨਾਂ 'ਚ ਹੋਰ ਵਲੰਟੀਅਰਾਂ ਨੂੰ ਬਣਦਾ ਮਾਣ-ਸਤਿਕਾਰ… pic.twitter.com/VXQWrZzxnU

— Bhagwant Mann (@BhagwantMann) February 25, 2025